ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ, 3 ਔਰਤਾਂ ਸਮੇਤ 6 ਵਿਰੁੱਧ ਮਾਮਲਾ ਦਰਜ

Thursday, Jun 19, 2025 - 05:29 PM (IST)

ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ, 3 ਔਰਤਾਂ ਸਮੇਤ 6 ਵਿਰੁੱਧ ਮਾਮਲਾ ਦਰਜ

ਭੀਖੀ (ਤਾਇਲ) : ਨੇੜਲੇ ਪਿੰਡ ਖੀਵਾ ਖੁਰਦ ਦੇ ਇਕ ਨੌਜਵਾਨ ਕਿਸਾਨ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਵਿਚ ਥਾਣਾ ਭੀਖੀ ਪੁਲਸ ਨੇ ਤਿੰਨ ਔਰਤਾਂ ਸਮੇਤ 6 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਭੀਖੀ ਸੁਖਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਜੀਵਨ ਸਿੰਘ ਦੀ ਪਤਨੀ ਅਮਨਦੀਪ ਕੌਰ ਨੇ ਪੁਲਸ ਨੂੰ ਬਿਆਨ ਲਿਖਵਾਏ ਹਨ ਕਿ ਮਲਕੀਤ ਕੌਰ ਵਾਸੀ ਖੀਵਾ ਖੁਰਦ, ਰਣਜੀਤ ਕੌਰ, ਕਿਰਨਦੀਪ ਕੌਰ, ਅਵਤਾਰ ਸਿੰਘ, ਦੇਵਾ ਸਿੰਘ ਵਾਸੀਆਨ ਖੋਖਰ ਅਤੇ ਸੁਰਜੀਤ ਸਿੰਘ ਨੰਬਰਦਾਰ ਵਾਸੀ ਉੱਲਕ ਉਸਦੇ ਪਤੀ ਜੀਵਨ ਸਿੰਘ ਨੂੰ ਜ਼ਮੀਨ ਵੇਚਣ ਲਈ ਮਜਬੂਰ ਕਰਦੇ ਸਨ। 

ਉਕਤ ਨੇ ਦੱਸਿਆ ਕਿ ਉਸ ਦਾ ਪਤੀ ਜ਼ਮੀਨ ਨਹੀਂ ਵੇਚਣਾ ਚਾਹੁੰਦਾ ਸੀ ਇਸ ਤੋਂ ਤੰਗ ਆ ਕੇ ਉਸ ਵਲੋਂ ਖੁਦਕੁਸ਼ੀ ਕਰ ਲਈ ਗਈ। ਭੀਖੀ ਪੁਲਸ ਨੇ ਕਾਰਵਾਈ ਕਰਦਿਆਂ ਉਕਤ 6 ਵਿਅਕਤੀਆਂ ਖਿਲਾਫ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News