ਕਿਸਾਨੀ 'ਤੇ ਕਰਜ਼ੇ ਦਾ ਬੋਝ! ਮਾਨਸਾ ਜ਼ਿਲ੍ਹੇ 'ਚ ਕਿਸਾਨ ਅਤੇ ਮਜ਼ਦੂਰ ਨੇ ਸਪਰੇਅ ਨਿਗਲ ਕੇ ਕੀਤੀ ਖ਼ੁਦਕੁਸ਼ੀ

10/17/2022 2:00:04 PM

ਮਾਨਸਾ/ਸਰਦੂਲਗੜ੍ਹ (ਚੋਪੜਾ, ਸੰਦੀਪ) : ਸਬ ਡਵੀਜ਼ਨ ਦੇ ਪਿੰਡ ਭੰਮੇ ਖੁਰਦ ਦੇ ਕਿਸਾਨ ਜਸਵੀਰ ਸਿੰਘ ਉਰਫ ਜੱਸੀ ਵੱਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੇ ਬੋਝ ਦੀ ਪ੍ਰੇਸ਼ਾਨੀ ਕਰ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਝੂਨੀਰ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਕਿਸਾਨ ਆਗੂ ਸਰਬਜੀਤ ਸਿੰਘ ਨੇ ਦੱਸਿਆ ਕਿ ਕਿਸਾਨ ਜਸਵੀਰ ਸਿੰਘ ਕੋਲ ਆਪਣੀ ਢਾਈ ਏਕੜ ਜ਼ਮੀਨ ਸੀ ਅਤੇ ਸੱਤ ਏਕੜ ਜ਼ਮੀਨ ਠੇਕੇ ’ਤੇ ਲੈ ਕੇ ਖੇਤੀਬਾੜੀ ਕਰਦਾ ਸੀ।

ਇਹ ਵੀ ਪੜ੍ਹੋ- ਉਜਾੜੇ ਪਿਆ ਪੰਜਾਬ, ਮਾਪਿਆਂ ਦੇ ਇਕਲੌਤੇ ਪੁੱਤ ਸਕਿੰਦਰਜੀਤ ਦੀ ਭਰੀ ਜਵਾਨੀ ’ਚ ਓਵਰਡੋਜ਼ ਕਾਰਣ ਮੌਤ

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਰ ਕੇ ਕਿਸਾਨਾਂ ਨੂੰ ਮਿਲ ਰਹੇ ਘਟੀਆ ਕੁਆਲਿਟੀ ਦੇ ਬੀਜ, ਖਾਦ ਅਤੇ ਕੀਟਨਾਸ਼ਕਾਂ ਕਰ ਕੇ ਜਸਵੀਰ ਸਿੰਘ ਦੀ ਫ਼ਸਲ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਦਾ ਸ਼ਿਕਾਰ ਹੋ ਗਈ ਸੀ। ਇਸ ਤੋਂ ਇਲਾਵਾ ਬੇਮੌਸਮੀ ਮੀਂਹ ਕਾਰਣ ਝੋਨੇ ਦੀ ਫ਼ਸਲ ਵੀ ਨੁਕਸਾਨੀ ਗਈ ਸੀ। ਮ੍ਰਿਤਕ ਕਿਸਾਨ ਦੇ ਸਿਰ ’ਤੇ ਬੈਂਕਾਂ ਅਤੇ ਆੜ੍ਹਤੀਆ ਦਾ ਤਕਰੀਬਨ ਅੱਠ ਲੱਖ ਰੁਪਏ ਦਾ ਕਰਜ਼ਾ ਹੋ ਗਿਆ ਸੀ। ਫ਼ਸਲਾਂ ਦੇ ਨੁਕਸਾਨ ਨੂੰ ਦੇਖਦਿਆਂ ਅਤੇ ਆਰਥਿਕ ਤੰਗੀ ਅਤੇ ਕਰਜ਼ੇ ਦੇ ਵੱਧਦੇ ਬੋਝ ਕਰ ਕੇ ਜਸਵੀਰ ਸਿੰਘ ਨੇ ਬੀਤੀ ਦਿਨੀਂ ਜ਼ਹਿਰੀਲੀ ਵਸਤੂ ਨਿਗਲ ਲਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਕੈਦੀ ਗੈਂਗਸਟਰ ਦਾ ਕਾਰਾ, ਤਲਾਸ਼ੀ ਲੈਣ ਆਏ ਸੁਪਰਡੈਂਟ 'ਤੇ ਇੱਟ ਨਾਲ ਕੀਤਾ ਹਮਲਾ

ਓਧਰ ਹੀ ਪਿੰਡ ਮੂਸਾ ਦੇ 39 ਸਾਲਾ ਮਜ਼ਦੂਰ ਜਗਸੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵੱਲੋਂ ਜ਼ਹਿਰੀਲੀ ਕੀਟਨਾਸ਼ਕ ਸਪਰੇਅ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਪੀੜਤ ਮਜ਼ਦੂਰ ਸਿਰ 4 ਲੱਖ ਰੁਪਏ ਦਾ ਕਰਜ਼ਾ ਸੀ। ਲੱਖ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਕਰਜ਼ਾ ਸਿਰ ਉੱਪਰੋਂ ਨਾ ਲਹਿਣ ਕਾਰਨ ਮਜ਼ਦੂਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਮਜ਼ਦੂਰ ਵੱਲੋਂ ਕੀਟਨਾਸ਼ਕ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਮਜ਼ਦੂਰ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਕਿਸਾਨ ਆਗੂਆਂ ਵੱਲੋਂ ਸਰਕਾਰ ਤੋਂ ਮਜ਼ਦੂਰ ਪਰਿਵਾਰ ਸਿਰ ਚੜਿਆ ਕਰਜ਼ਾ ਖ਼ਤਮ ਕਰਨ ਅਤੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਲੀ ਮਦਦ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News