ਰਿਲਾਇੰਸ ਦੇ ਬਾਇਓ ਪਲਾਂਟ ਦਾ ਵਿਰੋਧ ਕਰਨ ਵਾਲੇ ਪਿੰਡ ਵਾਸੀ ਕੀਤੇ ਗਏ ''ਹਾਊਸ ਅਰੈਸਟ''
Saturday, Feb 01, 2025 - 01:10 PM (IST)
ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਵਿਚ ਰਿਲਾਇੰਸ ਕੰਪਨੀ ਦੇ ਬਾਇਓ ਪਲਾਂਟ ਦਾ ਵਿਰੋਧ ਕਰਨ ਵਾਲੇ ਪਿੰਡ ਚਾਹੜਾ ਦੇ ਕਈ ਲੋਕਾਂ ਨੂੰ ਅੱਜ ਪੁਲਸ ਵੱਲੋਂ ਹਾਊਸ ਅਰੈਸਟ ਕੀਤਾ ਗਿਆ। ਇਸ ਮੌਕੇ ਡੀ.ਸੀ.ਪੀ. ਸ਼ੁਭਮ ਅੱਗਰਵਾਲ, ਏ.ਡੀ.ਸੀ.ਪੀ. ਰਮਨਦੀਪ ਸਿੰਘ ਭੁੱਲਰ, ਏ.ਡੀ.ਸੀ.ਪੀ. ਕ੍ਰਾਈਮ ਅਮਨਦੀਪ ਸਿੰਘ ਬਰਾੜ, ਏ.ਸੀ.ਪੀ. ਵੈਸਟ ਗੁਰਦੇਵ ਸਿੰਘ, ਥਾਣਾ ਮੁਖੀ ਗੁਰਸ਼ਿੰਦਰ ਕੌਰ ਸਮੇਤ ਸੈਂਕੜੇ ਪੁਲਸ ਮੁਲਾਜ਼ਮ ਪਿੰਡ ਚਾਹੜਾ ਵਿਚ ਪਹੁੰਚੇ ਤੇ ਬਾਇਓ ਪਲਾਂਟ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਘਰਾਂ ਵਿਚ ਹੀ ਹਾਊਸ ਅਰੈਸਟ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਬਜਟ ਤੋਂ ਪਹਿਲਾਂ ਵੱਡੀ ਰਾਹਤ! ਸਸਤਾ ਹੋ ਗਿਆ LPG ਸਿਲੰਡਰ
ਪੁਲਸ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੂੰ ਵੀ ਘਰ ਵਿਚ ਹਾਊਸ ਅਰੈਸਟ ਕੀਤਾ ਗਿਆ। ਇਸ ਮਗਰੋਂ ਪਿੰਡ ਵਾਸੀਆਂ ਵੱਲੋਂ ਪੁਲਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਬਾਅਦ ਵਿਚ ਸਾਰੇ ਪਿੰਡ ਵਾਸੀਆਂ ਵੱਲੋਂ ਬੱਗਾ ਕਲਾਂ ਵਿਚ ਰਿਲਾਇੰਸ ਕੰਪਨੀ ਦੇ ਬਾਇਓ ਪਲਾਂਟ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8