ਕਿਸਾਨੀ ਬੈਨਰ ਦੀ ਆੜ ’ਚ ਡੋਡਿਆਂ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ ਆਇਆ ਪੁਲਸ ਅੜਿੱਕੇ
Monday, Jan 18, 2021 - 05:10 PM (IST)
ਲੁਧਿਆਣਾ (ਨਰਿੰਦਰ) - ਲੁਧਿਆਣਾ ਪੁਲਸ ਨੇ ਸਗੂ ਚੌਂਕ ਨੇੜੇ ਇਕ ਅਜਿਹੇ ਟਰੱਕ ਵਿਚੋਂ 18 ਕਿਲੋ ਡੋਡੇ ਬਰਾਮਦ ਕੀਤੇ, ਜਿਸ ਉੱਤੇ ਕਿਸਾਨ ਏਕਤਾ ਜਿੰਦਾਬਾਦ ਦਾ ਬੈਨਰ ਲਗਾ ਹੋਇਆ ਸੀ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ’ਚ ਕਾਮਯਾਬੀ ਹਾਸਿਲ ਕੀਤੀ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਹ ਨਸ਼ਾ ਕਿਸਾਨੀ ਬੈਨਰ ਦੀ ਆੜ ’ਚ ਟਰੱਕ ਰਾਹੀਂ ਅੱਗੇ ਸਪਲਾਈ ਕੀਤਾ ਜਾਣਾ ਸੀ।
ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ
ਪੜ੍ਹੋ ਇਹ ਵੀ ਖ਼ਬਰ - ਅੱਜ ਹੀ ਛੱਡ ਦਿਓ ਇਹ ਕੰਮ ਨਹੀਂ ਤਾਂ ਕਰਜ਼ੇ ’ਚ ਡੁੱਬ ਸਕਦੀ ਹੈ ਤੁਹਾਡੀ ਸਾਰੀ ਜ਼ਿੰਦਗੀ
ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ-8 ਦੇ ਅਧੀਨ ਚੌਂਕੀ ਘੁਮਾਰ ਮੰਡੀ ਦੇ ਐੱਸ.ਐੱਚ.ਓ. ਰਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੋਜ਼ ਗਾਰਡਨ ਗੇਟ ਨੰਬਰ-1 ਕੋਲੋਂ ਇਕ ਟਰੱਕ ਡੋਡੇ ਲੈ ਕੇ ਅੱਗੇ ਸਪਲਾਈ ਦੇਣ ਜਾ ਰਿਹਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਸਗੂ ਚੌਂਕ ਕੋਲ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਸ਼ਨਾਖਤ ਦੀਪਕ ਭਾਟੀਆ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ 1 ਸਾਲ ਤੋਂ ਨਸ਼ੇ ਦੀ ਸਪਲਾਈ ਦਾ ਕੰਮ ਕਰਦਾ ਆ ਰਿਹਾ ਸੀ।
ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ
ਗ੍ਰਿਫ਼ਤਾਰੀ ਮੌਕੇ ਉਸ ਤੋਂ 18 ਕਿਲੋ ਦੇ ਕਰੀਬ ਡੋਡੇ ਬਰਾਮਦ ਕੀਤੇ ਗਏ। ਵੱਡੀ ਗੱਲ ਇਹ ਹੈ ਕਿ ਫੜੇ ਗਏ ਟਰੱਕ ’ਤੇ ਕਿਸਾਨ ਏਕਤਾ ਜਿੰਦਾਬਾਦ ਦਾ ਬੈਨਰ ਲੱਗਾ ਹੋਇਆ ਹੈ, ਜਿਸ ਤੋਂ ਜ਼ਾਹਿਰ ਹੈ ਕਿ ਕਿਵੇਂ ਨਸ਼ਾ ਤਸਕਰ ਕਿਸਾਨੀ ਅੰਦੋਲਨ ਦੀ ਆੜ ਵਿਚ ਨਸ਼ੇ ਦੀ ਸਪਲਾਈ ਕਰਨ ਦੀ ਫਿਰਾਕ ਵਿਚ ਨੇ।