ਖੇਤਾਂ ''ਚ ਕੰਮ ਕਰ ਰਹੇ ਕਿਸਾਨ ਨਾਲ ਕੁੱਟਮਾਰ, 6 ਵਿਅਕਤੀਆਂ ''ਤੇ ਮਾਮਲਾ ਦਰਜ

Thursday, Dec 21, 2017 - 05:07 PM (IST)

ਖੇਤਾਂ ''ਚ ਕੰਮ ਕਰ ਰਹੇ ਕਿਸਾਨ ਨਾਲ ਕੁੱਟਮਾਰ, 6 ਵਿਅਕਤੀਆਂ ''ਤੇ ਮਾਮਲਾ ਦਰਜ

ਰਾਹੋਂ (ਪ੍ਰਭਾਕਰ)— ਖੇਤਾਂ 'ਚ ਕਣਕ ਦੀ ਬਿਜਾਈ ਕਰ ਰਹੇ ਕਿਸਾਨ ਨਾਲ ਕੁੱਟਮਾਰ ਕਰਨ ਦੇ ਦੇਸ਼ ਹੇਠ 6 ਵਿਅਕਤੀਆਂ 'ਤੇ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਸ਼ੇਖਾਮਜਾਰਾ ਚੌਕੀ ਦੇ ਇੰਚਾਰਜ ਪਰਮਜੀਤ ਸਿੰਘ ਅਤੇ ਐੱਸ. ਐੱਚ. ਓ. ਸੁਭਾਸ਼ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਮੁਜੱਫਰਪੁਰ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਅਤੇ ਉਸ ਦਾ ਭਰਾ ਜਗਮਿੰਦਰ ਸਿੰਘ ਦੋਵੇਂ ਆਪਣੇ ਖੇਤਾਂ 'ਚ ਕਣਕ ਦੀ ਬਿਜਾਈ ਕਰ ਰਹੇ ਸਨ ਤਾਂ ਭੁਪਿੰਦਰ ਸਿੰਘ ਪੁੱਤਰ ਪਰਧਾਨ ਸਿੰਘ ਵਾਸੀ ਮਾਛੀਵਾੜਾ 5 ਹੋਰ ਅਣਪਛਾਤੇ ਵਿਅਕਤੀਆਂ ਨੂੰ ਲੈ ਕੇ ਉਨਾਂ ਦਾ ਟਰੈਕਟਰ ਰੋਕ ਕੇ ਉਸ ਅਤੇ ਉਸ ਦੇ ਭਰਾ ਨਾਲ ਕਾਫੀ ਬੇਰਹਿਮੀ ਨਾਲ ਕੁੱਟਮਾਰ ਕੀਤੀ।
ਉਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਜੋਰ-ਜੋ ਨਾਲ ਰੌਲਾ ਪਾਉਣ 'ਤੇ ਉਹ ਭੱਜ ਗਏ। ਉਨ੍ਹਾਂ ਨੇ ਦੱਸਿਆ ਕਿ ਲੋਕ ਨੇ 108 ਐਂਬੂਲੈਂਸ ਮੰਗਵਾ ਕੇ ਉਨਾਂ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ। ਜਿੱਥੇ ਹਾਲਤ ਖਰਾਬ ਹੋਣ ਕਰਕੇ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਐੱਸ. ਐੱਚ. ਓ. ਸੁਭਾਸ਼ ਬਾਠ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਕੁਲਵੰਤ ਸਿੰਘ ਨੇ ਕੁੱਟਮਾਰ ਕਰਨ ਵਾਲੇ ਭੁਪਿੰਦਰ ਸਿੰਘ ਅਤੇ 5 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਰਾਹੋਂ ਵਿਖੇ ਵੱਖ-ਵੱਖ ਧਾਰਾ ਅਧੀਨ ਮਾਮਲਾ ਦਰਜ ਕੀਤਾ ਗਿਆ।


Related News