ਕਿਸਾਨੀ ਘੋਲ ਦਰਮਿਆਨ ਦੁਖ਼ਦ ਖ਼ਬਰ, ਟੋਲ ਪਲਾਜ਼ੇ 'ਤੇ ਧਰਨੇ ਦੌਰਾਨ ਕਿਸਾਨ ਨੇ ਖਾਧਾ ਜ਼ਹਿਰ

01/13/2021 9:20:41 AM

ਪਠਾਨਕੋਟ (ਧਰਮਿੰਦਰ) : ਪਠਾਨਕੋਟ ਦੇ ਪਿੰਡ ਲਦਪਾਲਵਾਂ 'ਚ ਬਣੇ ਟੋਲ ਪਲਾਜ਼ਾ 'ਤੇ ਲਾਏ ਗਏ ਧਰਨੇ 'ਚ ਬੈਠੇ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਸੁੱਚਾ ਸਿੰਘ ਗੁਰਦਾਸਪੁਰ ਦੇ ਪਿੰਡ ਖੋਖਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨੀ ਘੋਲ 'ਚ ਸ਼ਾਮਲ ਹੋਣ ਜਾ ਰਿਹਾ 'ਬਜ਼ੁਰਗ' ਬਣਿਆ ਵੱਡੀ ਮਿਸਾਲ, ਭੱਜ ਕੇ ਤੈਅ ਕਰ ਰਿਹੈ ਦਿੱਲੀ ਦਾ ਸਫ਼ਰ

ਜਾਣਕਾਰੀ ਮੁਤਾਬਕ ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਮਾਰਗ 'ਤੇ ਪੈਂਦੇ ਲਦਪਾਲਵਾਂ ਟੋਲ ਪਲਾਜ਼ਾ 'ਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਧਰਨਾ ਲਾਇਆ ਗਿਆ ਸੀ। ਇਸ ਧਰਨੇ 'ਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਨੇ ਜ਼ਹਿਰ ਖਾ ਲਿਆ, ਜਿਸ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨਿਆ ਗਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : PSEB ਵੱਲੋਂ 10ਵੀਂ ਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ

ਖੇਤੀ ਕਾਨੂੰਨਾਂ ਕਾਰਨ ਹੋਈ ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ਨੇ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸਰਕਾਰੀ ਮੁਲਾਜ਼ਮ ਨੇ ਸਲਫ਼ਾਸ ਦੀਆਂ ਗੋਲੀਆਂ ਖਾ ਕੀਤੀ ਖ਼ੁਦਕੁਸ਼ੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਸੁੱਚਾ ਸਿੰਘ ਕਿਸਾਨੀ ਸੰਘਰਸ਼ 'ਚ ਹਿੱਸਾ ਲੈਣ ਲਈ ਪੁੱਜਿਆ ਸੀ ਅਤੇ ਉਸ ਨੇ ਕਿਹਾ ਸੀ ਕਿ ਉਸ ਕੋਲੋਂ ਕਿਸਾਨਾਂ ਦਾ ਦੁੱਖ ਦੇਖਿਆ ਨਹੀਂ ਜਾ ਰਿਹਾ। ਕਿਸਾਨਾਂ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਇਸੇ ਕਾਰਨ ਉਸ ਨੇ ਆਪਣੀ ਸ਼ਹਾਦਤ ਦੇ ਦਿੱਤੀ ਹੈ। 
ਨੋਟ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਬਾਰੇ ਦਿਓ ਰਾਏ
 


Babita

Content Editor

Related News