ਮਾਛੀਵਾੜਾ ਦੇ ਪਿੰਡ ''ਚ ''ਕਿਸਾਨ'' ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਪਰਿਵਾਰ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

Wednesday, Mar 17, 2021 - 04:23 PM (IST)

ਮਾਛੀਵਾੜਾ ਦੇ ਪਿੰਡ ''ਚ ''ਕਿਸਾਨ'' ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਲਾਸ਼ ਦੇਖ ਪਰਿਵਾਰ ਦੇ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਥਾਣਾ ਅਧੀਨ ਪੈਂਦੇ ਪਿੰਡ ਖੋਖਰਾਂ ਦੇ ਵਾਸੀ ਕਿਸਾਨ ਰਾਜ ਨਰੇਸ਼ ਸਿੰਘ (62) ਨੇ ਆਪਣੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪੁੱਤਰ ਮਨਕੀਤ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਬੀਤੀ ਰਾਤ ਉਸ ਦੇ ਪਿਤਾ ਰਾਜ ਨਰੇਸ਼ ਸਿੰਘ ਸਾਰੇ ਪਰਿਵਾਰ ਨਾਲ ਖਾਣਾ ਖਾਣ ਤੋਂ ਬਾਅਦ 11.30 ਵਜੇ ਆਪਣੇ ਕਮਰੇ ’ਚ ਜਾ ਕੇ ਸੌਂ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਟਰਾਂਸਪੋਰਟਰ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ, ਸਿਵਿਆਂ 'ਚ ਪਈ ਲਾਸ਼ ਦੀ ਹਾਲਤ ਦੇਖ ਕੰਬੇ ਲੋਕ

ਰਾਤ ਦੇ ਕਰੀਬ 12.30 ਵਜੇ ਉਸ ਦੀ ਮਾਤਾ ਨੇ ਉਸ ਨੂੰ ਉਠਾਇਆ ਅਤੇ ਜਦੋਂ ਪਿਤਾ ਦੇ ਕਮਰੇ ’ਚ ਦੇਖਿਆ ਤਾਂ ਉੱਥੇ ਉਨ੍ਹਾਂ ਦੀ ਖੂਨ ਨਾਲ ਲੱਥ-ਪੱਥ ਲਾਸ਼ ਪਈ ਸੀ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖ਼ਿਸਕ ਗਈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਕੋਲ 32 ਬੋਰ ਲਾਈਸੈਂਸੀ ਰਿਵਾਲਵਰ ਹੈ, ਜਿਸ ਨਾਲ ਉਨ੍ਹਾਂ ਨੇ ਆਪਣੀ ਸੱਜੀ ਪੁੜਪੁੜੀ ’ਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਪੀੜਤ 'ਸੁਖਬੀਰ ਬਾਦਲ' ਨੂੰ ਦਿੱਲੀ ਦੇ ਹਸਪਤਾਲ 'ਚ ਕੀਤਾ ਗਿਆ ਤਬਦੀਲ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜ ਨਰੇਸ਼ ਸਿੰਘ ਪਿਛਲੇ ਕਾਫ਼ੀ ਮਹੀਨਿਆਂ ਤੋਂ ਡਿਪਰੈਸ਼ਨ ਦੇ ਮਰੀਜ਼ ਸਨ ਅਤੇ ਉਨ੍ਹਾਂ ਦਾ ਡਾਕਟਰਾਂ ਕੋਲ ਇਲਾਜ ਵੀ ਚੱਲ ਰਿਹਾ ਸੀ। ਪੁਲਸ ਨੂੰ ਲਾਸ਼ ਦੇ ਕੋਲ ਕੋਈ ਵੀ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ।

ਇਹ ਵੀ ਪੜ੍ਹੋ : ਖੰਨਾ 'ਚ ਹਲਕਾਈ ਕੁੱਤੀ ਨੇ ਬੁਰੀ ਤਰ੍ਹਾਂ ਵੱਢੇ ਦਰਜਨ ਦੇ ਕਰੀਬ ਲੋਕ, ਇਲਾਕੇ 'ਚ ਦਹਿਸ਼ਤ ਦਾ ਮਾਹੌਲ (ਤਸਵੀਰਾਂ)

ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾ ਨੂੰ ਸੌਂਪ ਦਿੱਤੀ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਰਾਜ ਨਰੇਸ਼ ਸਿੰਘ ਨੇ ਡਿਪਰੈਸ਼ਨ ਦਾ ਮਰੀਜ਼ ਹੋਣ ਕਾਰਨ ਇਹ ਖ਼ੁਦਕੁਸ਼ੀ ਕੀਤੀ ਹੈ।
ਨੋਟ : ਇਸ ਖ਼ਬਰ ਸੰਬਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ


author

Babita

Content Editor

Related News