ਦੁਖ਼ਦਾਇਕ ਖ਼ਬਰ : ਕਰਜਾਈ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

Monday, Oct 04, 2021 - 07:18 PM (IST)

ਦੁਖ਼ਦਾਇਕ ਖ਼ਬਰ : ਕਰਜਾਈ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ

ਮਮਦੋਟ (ਸ਼ਰਮਾ) : ਮਮਦੋਟ ਬਲਾਕ ਦੇ ਪਿੰਡ ਖੁੰਦਰ ਹਿਠਾੜ ਦੇ ਇੱਕ ਕਰਜਾਈ ਕਿਸਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਮੌਕੇ ’ਤੇ ਪਹੁੰਚ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਿਸਾਨ ਹਰਮੇਸ਼ ਸਿੰਘ ਪੁੱਤਰ ਮੱਖਣ ਸਿੰਘ ਉਮਰ 32 ਸਾਲ ਖੇਤੀਬਾੜੀ  ਦਾ ਕਿੱਤਾ ਕਰਦਾ ਸੀ, ਜਿਸ ’ਤੇ ਲੱਗਭਗ 3 ਲੱਖ ਰੁਪਏ ਦਾ ਕਰਜਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ ਜਿਸ ਨੇ ਬੀਤੀ 3 ਅਕਤੂਬਰ ਨੂੰ ਬਾਥਰੂਮ ’ਚ ਫਾਹਾ ਲੈ ਲਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਆਗੂ ਪਿਆਰਾ ਸਿੰਘ, ਸੁਰਜੀਤ ਸਿੰਘ, ਦਲੀਪ ਸਿੰਘ, ਬਲਾਕ ਪ੍ਰਧਾਨ ਗੁਰੂਹਰਸਹਾਏ ਗੁਰਬਖਸ਼ ਸਿੰਘ, ਲਾਲ ਸਿੰਘ ਸਾਬਕਾ ਸਰਪੰਚ ਬਸਤੀ ਸ਼ਾਮ ਸਿੰਘ, ਰੋਸ਼ਨ ਸਿੰਘ ਹਜਾਰਾ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦਾ ਅੰਤਿਮ ਸੰਸਕਾਰ ਕਰਵਾਇਆ।

ਇਹ ਵੀ ਪੜ੍ਹੋ : ਹਾਈਕੋਰਟ ਵੱਲੋਂ ਸਾਬਕਾ ਪੁਲਸ ਅਧਿਕਾਰੀਆਂ ਦੀ ਅਪੀਲ ਰੱਦ ਕੀਤੇ ਜਾਣਾ ਸਰਕਾਰ ਦੀ ਵੱਡੀ ਜਿੱਤ

PunjabKesari

ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗਰੀਬ ਪਰਿਵਾਰ ਦੀ ਆਰਥਿਕ ਮਦਦ ਕੀਤਾ ਜਾਵੇ। ਮ੍ਰਿਤਕ ਆਪਣੇ ਪਿੱਛੇ ਪਤਨੀ ਮਨਜੀਤ ਕੌਰ, ਇਕ ਮੁੰਡਾ (ਉਮਰ 3 ਸਾਲ) ਅਤੇ ਕੁੜੀ (5 ਸਾਲ) ਛੱਡ ਗਿਆ। ਕਿਸਾਨ ਹਰਮੇਸ਼ ਸਿੰਘ ਕਿਸਾਨ ਅੰਦੋਲਨ ਵਿੱਚ ਵੀ ਕਈ ਵਾਰ ਹਿੱਸਾ ਲੈ ਚੁੱਕਾ ਹੈ।

ਇਹ ਵੀ ਪੜ੍ਹੋ : ਐਕਟਿਵਾ ’ਚ ਪੈਟਰੋਲ ਭਰਵਾਉਣ ਗਏ ਦੁਕਾਨਦਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Anuradha

Content Editor

Related News