ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ ''ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ
Wednesday, Nov 10, 2021 - 01:55 PM (IST)
ਫਤਿਹਗੜ੍ਹ ਸਾਹਿਬ (ਵਿਪਨ) : ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨੇ ਜਾਰੀ ਹਨ। ਇਸ ਕਿਸਾਨੀ ਸੰਘਰਸ਼ ਵਿੱਚ 700 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਹੁਣ ਇਕ ਹੋਰ ਕਿਸਾਨ ਵੱਲੋਂ ਸਿੰਘੂ ਬਾਰਡਰ 'ਤੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਉੱਚੀ ਰੁੜਕੀ ਤਹਿਸੀਲ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤੌਰ 'ਤੇ ਹੋਈ ਹੈ। ਉਕਤ ਕਿਸਾਨ ਵੱਲੋਂ ਦਰੱਖ਼ਤ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਨੂੰ ਖ਼ਤਮ ਕਰ ਲਿਆ ਗਿਆ।
ਇਹ ਵੀ ਪੜ੍ਹੋ : 'ਕੈਪਟਨ' ਨੂੰ ਉਨ੍ਹਾਂ ਦੇ ਘਰ 'ਚ ਘੇਰਨ ਲਈ ਹਾਈਕਮਾਨ ਨੇ ਖਿੱਚੀ ਤਿਆਰੀ
ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਕਾਰਨ ਪਰੇਸ਼ਾਨ ਦੱਸਿਆ ਜਾ ਰਿਹਾ ਸੀ, ਜਿਸ ਕਾਰਨ ਉਸ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ। ਕਿਸਾਨ ਦੀ ਮ੍ਰਿਤਕ ਦੇਹ ਅੱਜ ਸ਼ਾਮ ਤੱਕ ਘਰ ਪਹੁੰਚੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ