ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Saturday, Aug 03, 2024 - 10:08 AM (IST)

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਜੋਗਾ (ਗੋਪਾਲ) : ਇੱਥੋਂ ਦੇ ਇਕ ਕਰਜ਼ਈ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਬੂਟਾ ਸਿੰਘ ਪੁੱਤਰ ਸੁਰਜੀਤ ਸਿੰਘ (38) ਦੇ ਸਿਰ 5 ਲੱਖ ਰੁਪਏ ਦਾ ਕਰਜ਼ਾ ਸੀ।

ਇਸ ਕਾਰਨ ਉਹ ਮਾਨਸਿਕ ਤਣਾਅ 'ਚ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਉਕਤ ਕਿਸਾਨ ਦੀ ਇਕ 8 ਸਾਲਾ ਧੀ ਦਾਦਾ-ਦਾਦੀ ਕੋਲ ਰਹਿੰਦੀ ਸੀ। ਉਸ ਦੀ ਪਤਨੀ ਵਿਦੇਸ਼ ’ਚ ਹੈ। ਉਸ ਦੇ ਆਉਣ ’ਤੇ ਇਸ ਕਿਸਾਨ ਦਾ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ ਅਤੇ ਉਸ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।
 


author

Babita

Content Editor

Related News