ਆਰਥਿਕ ਤੰਗੀ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

08/26/2016 4:38:09 PM

ਤਪਾ ਮੰਡੀ (ਸ਼ਾਮ, ਗਰਗ) : ਪਿੰਡ ਘੜੈਲਾ ਵਿਖੇ ਇੱਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਕਿਸਾਨ ਅਮਰਜੀਤ ਸਿੰਘ (48) ਪੁੱਤਰ ਜੱਗਰ ਸਿੰਘ ਨੇ ਆਪਣੇ ਘਰ ਦੇ ਪਿਛਲੇ ਪਾਸੇ ਇੱਕ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ, ਜਿਸ ਦਾ ਪਤਾ ਸ਼ੁੱਕਰਵਾਰ ਸਵੇਰੇ ਆਂਢ-ਗੁਆਂਢ ਦੇ ਲੋਕਾਂ ਨੂੰ ਲੱਗਿਆ। 
ਉਨ੍ਹਾਂ ਨੇ ਦੇਖਿਆ ਕਿ ਅਮਰਜੀਤ ਸਿੰਘ ਦੀ ਲਾਸ਼ ਇੱਕ ਦਰੱਖਤ ਨਾਲ ਲਟਕ ਰਹੀ ਸੀ, ਜਿਸ ਨੂੰ ਪਿੰਡ ਦੇ ਮੋਹਤਬਰਾਂ ਦੀ ਹਾਜ਼ਰੀ ''ਚ ਲਾਹਿਆ ਗਿਆ। ਇਸ ਮੌਕੇ ਪਿੰਡ ਦੇ ਕੁੱਝ ਮੋਹਤਬਰਾਂ ਨੇ ਦੱਸਿਆ ਕਿ ਕਰੀਬ 3 ਮਹੀਨੇ ਪਹਿਲਾਂ ਮ੍ਰਿਤਕ ਅਮਰਜੀਤ ਨੇ ਆਪਣੀ ਲੜਕੀ ਦਾ ਵਿਆਹ ਕੀਤਾ ਸੀ, ਜਿਸ ਕਾਰਨ ਉਸ ਦੇ ਸਿਰ ਕਰਜ਼ੇ ਦੀ ਪੰਡ ਬੱਝ ਗਈ ਅਤੇ ਉਹ ਪਰੇਸ਼ਾਨ ਰਹਿਣ ਲੱਗ ਪਿਆ। ਇਸ ਦੇ ਚੱਲਦਿਆਂ ਅਮਰਜੀਤ ਨੇ ਦਰੱਖਤ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ। 
 

Babita Marhas

News Editor

Related News