ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Sunday, Jul 28, 2019 - 07:30 PM (IST)

ਪੱਖੋਵਾਲ (ਦਿਓਲ)-ਪਿੰਡ ਛਪਾਰ ਵਿਖੇ ਇਕ ਕਿਸਾਨ ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਛਪਾਰ, ਜੋ ਖੇਤੀਬਾੜੀ ਦਾ ਕੰਮ ਕਰਦਾ ਸੀ, ਉਸ ਨੇ ਆਪਣੀ ਮੋਟਰ 'ਤੇ ਕੋਈ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ। ਪਤਾ ਲੱਗਾ ਹੈ ਕਿ ਉਸ ਦੀ ਆਰਥਿਕ ਹਾਲਤ ਬੇਹੱਦ ਮਾੜੀ ਸੀ। ਕਰਜ਼ੇ ਦੇ ਭਾਰ ਕਾਰਣ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਉਸ ਕੋਲ ਇਕ ਏਕੜ ਜ਼ਮੀਨ ਸੀ, ਜਿਸ ਨਾਲ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਤੋਂ ਅਸਮਰਥ ਸੀ । ਇਸ ਸਬੰਧੀ ਛਪਾਰ ਚੌਕੀ ਦੇ ਇੰਚਾਰਜ ਸ਼ਰਨਜੀਤ ਸਿੰਘ ਨੇ ਦੱਸਿਆ ਕਿ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ ।