50 ਸਾਲਾ ਕਿਸਾਨ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Monday, Dec 21, 2020 - 03:24 PM (IST)

50 ਸਾਲਾ ਕਿਸਾਨ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਗੁਰੂਹਰਸਹਾਏ (ਆਵਲਾ) : ਸ਼ਹਿਰ ਦੇ ਨਾਲ ਲੱਗਦੇ ਪਿੰਡ ਕਰੀ ਕਲਾ ਵਿਖੇ ਅੱਜ 50 ਸਾਲਾ ਦੇ ਕਰੀਬ ਕਿਸਾਨ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਮਿ੍ਰਤਕ ਕਿਸਾਨ ਕੁਲਬੀਰ ਸਿੰਘ ਪੁੱਤਰ ਗੁਰਮੇਜ ਸਿੰਘ ਵੱਲੋਂ ਆਪਣੇ ਖੇਤ ’ਚ ਸਵੇਰ ਸਮੇਂ ਕਰੀਬ 6.30 ਵਜੇ ਦਰੱਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਸ ਸਬੰਧੀ ਪਤਾ ਚਲਦਿਆਂ ਹੀ ਲੱਖੋ ਕੇ ਬਹਿਰਾਮ ਦੇ ਪੁਲਸ ਅਧਿਕਾਰੀ ਅਤੇ ਤਹਿਸੀਲਦਾਰ ਗੁਰੂਹਰਸਹਾਏ ਮੌਕੇ ’ਤੇ ਪੁੱਜੇ।

ਇਹ ਵੀ ਪੜ੍ਹੋ :ਵੱਡੀ ਖ਼ਬਰ : ਦਿੱਲੀ ਅੰਦੋਲਨ ’ਚੋਂ ਪਰਤ ਕੇ ਨੌਜਵਾਨ ਕਿਸਾਨ ਤੇ ਰੱਸਾ-ਕੱਸੀ ਦੇ ਖ਼ਿਡਾਰੀ ਨੇ ਕੀਤੀ ਖ਼ੁਦਕੁਸ਼ੀ

ਪੁਲਸ ਵਲੋਂ ਮੌਕੇ ’ਤੇ ਪੁੱਜ ਕੇ ਖੁਦਕੁਸ਼ੀ ਕੀਤੇ ਜਾਣ ਦੇ ਕਾਰਣਾਂ ਦੀ ਜਾਂਚ  ਕੀਤੀ ਜਾ ਰਹੀ ਹੈ। ਕਿਸਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਿਉਂ ਕੀਤੀ ਗਈ, ਇਸ ਸਬੰਧੀ ਕਾਰਣਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਲਾਸ਼ ਨੂੰ ਕਬਜੇ ’ਚ ਲੈ ਕੇ ਪਰਿਵਾਰਕ ਮੈਂਬਰਾ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਜਵਾਨ ਪੁੱਤਾਂ ਦੀ ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News