ਕਰਜ਼ੇ ਦੀ ਮਾਰ ਹੇਠ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਪੀ ਕੇ ਕੀਤੀ ਖੁਦਕੁਸ਼ੀ
Friday, Mar 19, 2021 - 04:21 PM (IST)

ਬਰੇਟਾ (ਬਾਸਲ) : ਕਰਜ਼ੇ ਦੀ ਮਾਰ ਹੇਠ ਦੱਬੇ ਮਾਨਸਿਕ ਤੌਰ ’ਤੇ ਪਰੇਸ਼ਾਨ ਕਿਸਾਨ ਵੱਲੋਂ ਜ਼ਹਿਰੀਲੀ ਚੀਜ਼ ਪੀ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਮਿਲਿਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਕਿਸ਼ਨਗੜ੍ਹ ਦੇ ਰਹਿਣ ਵਾਲੇ ਜਗਦੀਸ਼ ਸਿੰਘ (21) ਪੁੱਤਰ ਜੁਗਰਾਜ ਸਿੰਘ ’ਤੇ ਕਰਜ਼ੇ ਦਾ ਭਾਰੀ ਬੋਝ ਹੋਣ ਕਾਰਨ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ। ਅੱਜ ਮਿ੍ਰਤਕ ਜਗਦੀਸ਼ ਸਿੰਘ ਨੇ ਆਪਣੇ ਘਰ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਪਰਿਵਾਰ ਕੋਲ ਵਾਹੀ ਯੋਗ 4 ਏਕੜ ਜ਼ਮੀਨ ਹੀ ਸੀ ਅਤੇ ਉਹ ਮੇਰੇ ਤੋਂ ਵੱਡਾ ਸੀ, ਜੋ ਖੇਤੀ ਦੀ ਦੇਖਭਾਲ ਕਰਦਾ ਸੀ ਪਰ ਕਰਜ਼ੇ ਦਾ ਦਿਨੋ ਦਿਨ ਬੋਝ ਵੱਧਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਇਸ ਕਾਰਨ ਉਸ ਨੇ ਅੱਜ ਆਤਮਹੱਤਿਆ ਕਰ ਲਈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ
ਸਹਾਇਕ ਥਾਣੇਦਾਰ ਭਗਵਾਨ ਦਾਸ ਨੇ ਦੱਸਿਆ ਕਿ ਮ਼੍ਰਿਤਕ ਦੀ ਮਾਤਾ ਸ਼ਿੰਦਰਪਾਲ ਕੋਰ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਲਈ ਸਰਕਾਰੀ ਹਸਪਾਲ ਬੁਢਲਾਡਾ ਵਿਖੇ ਭੇਜ ਦਿੱਤੀ ਗਈ ਹੈ। ਇਸ ਮੌਕੇ ਮ੍ਰਿਤਕ ਦੇ ਦਾਦਾ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਰਬਾਰਾ ਸਿੰਘ ਨੇ ਕਿਹਾ ਕਿ ਘਰ ਦੀ ਗ੍ਰਹਿਸਥੀ ਅਤੇ ਖੇਤੀ ਦੀ ਦੇਖਭਾਲ ਜਗਦੀਸ਼ ਹੀ ਕਰਦਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਮਾਲੀ ਮਦਦ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਨੂੰ ਉੱਪ ਮੁੱਖ ਮੰਤਰੀ ਦਾ ਅਹੁਦਾ ਦੇਣ ’ਤੇ ਕੈਪਟਨ ਦਾ ਵੱਡਾ ਬਿਆਨ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ