ਕਰਜ਼ੇ ਹੇਠ ਦੱਬੇ ਕਿਸਾਨ ਨੇ ਕੀਤੀ ਖੁਦਕੁਸ਼ੀ
Monday, Oct 11, 2021 - 11:45 AM (IST)
ਨਥਾਣਾ (ਬੱਜੋਆਣੀਆਂ) : ਪਿੰਡ ਭੈਣੀ ਦੇ ਕਰਜ਼ੇ ਹੇਠ ਦੱਬੇ ਇਕ ਨੌਜਵਾਨ ਕਿਸਾਨ ਨੇ ਆਰਥਿਕ ਤੰਗੀ ਦੇ ਕਾਰਨ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਭੈਣੀ ਇਕਾਈ ਦੇ ਪ੍ਰਧਾਨ ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਕਿਸਾਨ ਸੰਦੀਪ ਸਿੰਘ (26) ਵਾਸੀ ਭੈਣੀ ਜੋ ਕਿ ਕਿਸਾਨੀ ਪਰਿਵਾਰ ਨਾਲ ਸਬੰਧਤ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਸਿਰ ਚੜ੍ਹੇ ਕਰਜ਼ੇ ਕਰ ਕੇ ਪਹਿਲਾ ਹੀ ਜ਼ਮੀਨ ਵਿਕ ਚੁੱਕੀ ਹੈ ਅਤੇ ਹੁਣ ਵੀ ਇਸ ਪਰਿਵਾਰ ਦੇ ਸਿਰ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਅਤੇ ਆੜ੍ਹਤੀਆਂ ਦਾ ਕਰਜ਼ਾ ਚੜ੍ਹਿਆ ਹੋਇਆ ਹੈ। ਕੁਝ ਰੁਪਏ ਇਧਰੋਂ-ਓਧਰੋਂ ਹੋਰ ਫੜ੍ਹੇ ਹੋਏ ਹਨ। ਇਹ ਕਿਸਾਨ ਪਰਿਵਾਰ ਜ਼ਮੀਨ ਠੇਕੇ ’ਤੇ ਲੈ ਕੇ ਆਪਣਾ ਗੁਜ਼ਾਰਾ ਕਰਦਾ ਹੈ ਪਰ ਲਗਾਤਾਰ ਖੇਤੀ ’ਚੋਂ ਘਾਟਾ ਪੈ ਰਿਹਾ ਸੀ। ਪਿਛਲੇ ਦਿਨੀਂ ਸੰਦੀਪ ਸਿੰਘ ਦਿੱਲੀ ਕਿਸ਼ਾਨੀ ਸੰਘਰਸ਼ ਧਰਨੇ ਤੋਂ ਵਾਪਸ ਆਇਆ ਅਤੇ ਉਸਨੇ ਜ਼ਹਿਰੀਲੀ ਵਸਤੂ ਨਿਗਲ ਲਈ ਸੀ, ਜਿਸ ਨੂੰ ਤਰੁੰਤ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਜ਼ੇਰੇ ਇਲਾਜ ਦੌਰਾਨ ਸੰਦੀਪ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਨਵਾਂਸ਼ਹਿਰ ’ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਮੇ ਨੇ ਬੇਰਹਿਮੀ ਨਾਲ ਕਤਲ ਕੀਤਾ 8 ਸਾਲਾ ਭਾਣਜਾ
ਕਿਸਾਨ ਸੰਦੀਪ ਸਿੰਘ ਆਪਣੇ ਪਿੱਛੇ ਪਤਨੀ ਅਤੇ 3 ਸਾਲ ਦਾ ਪੁੱਤਰ ਮਨਵੀਰ ਸਿੰਘ ਤੋਂ ਇਲਾਵਾ ਮਾਤਾ-ਪਿਤਾ ਛੱਡ ਗਿਆ। ਪਿੰਡ ਭੈਣੀ ਇਕਾਈ ਦੇ ਸੈਕਟਰੀ ਛਿੰਦਾ ਸਿੰਘ ਅਤੇ ਬਲਾਕ ਦੇ ਖਜ਼ਾਨਚੀ ਜਗਜੀਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦੇ ਕੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ।
ਇਹ ਵੀ ਪੜ੍ਹੋ : ਈ. ਡੀ. ਵੱਲੋਂ ਵੱਡੀ ਕਾਰਵਾਈ : ਮਨੀ ਐਕਸਚੇਂਜਰ ਦੇ ਘਰ ਛਾਪੇਮਾਰੀ ਦੌਰਾਨ ਵਿਦੇਸ਼ੀ ਕਰੰਸੀ ਜ਼ਬਤ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ