ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਗੁਲਾਬੀ ਸੁੰਡੀ ਕਾਰਨ ਫਸਲ ਹੋ ਗਈ ਸੀ ਬਰਬਾਦ

Wednesday, Oct 19, 2022 - 12:38 AM (IST)

ਕਰਜ਼ੇ ਤੋਂ ਤੰਗ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਗੁਲਾਬੀ ਸੁੰਡੀ ਕਾਰਨ ਫਸਲ ਹੋ ਗਈ ਸੀ ਬਰਬਾਦ

ਮਾਨਸਾ/ਸਰਦੂਲਗੜ੍ਹ (ਚੋਪੜਾ) : ਸਬ-ਡਵੀਜ਼ਨ ਦੇ ਪਿੰਡ ਫਤਿਹਪੁਰ ਵਾਸੀ ਕਿਸਾਨ ਜਗਸੀਰ ਸਿੰਘ ਪੁੱਤਰ ਗੁਰਜੰਟ ਸਿੰਘ ਵੱਲੋਂ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਝੁਨੀਰ ਦੇ ਪ੍ਰਧਾਨ ਮਲਕੀਤ ਸਿੰਘ ਕੋਟਧਰਮੂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੋਲ ਆਪਣੀ ਢਾਈ ਏਕੜ ਜ਼ਮੀਨ ਸੀ ਤੇ ਉਹ ਤਕਰੀਬਨ 6-7 ਏਕੜ ਜ਼ਮੀਨ ਠੇਕੇ ’ਤੇ ਲੈ ਕੇ ਖੇਤੀਬਾੜੀ ਕਰਦਾ ਸੀ, ਜਿਸ ਦਾ ਠੇਕਾ 67 ਹਜ਼ਾਰ ਪ੍ਰਤੀ ਏਕੜ ਸੀ।

ਇਹ ਵੀ ਪੜ੍ਹੋ : ਬੋਸਟਨ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਨਵਾਂ COVID ਸਟ੍ਰੇਨ ਵਿਕਸਿਤ ਕਰਨ ਦਾ ਕੀਤਾ ਦਾਅਵਾ

ਠੇਕੇ ’ਤੇ ਲਈ ਜ਼ਮੀਨ 'ਚ ਨਰਮੇ ਦੀ ਫਸਲ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਾਰਨ ਖਰਾਬ ਹੋ ਗਈ ਸੀ ਅਤੇ ਕਿਸਾਨ ਦੇ ਸਿਰ ਬੈਂਕਾਂ ਅਤੇ ਆੜ੍ਹਤੀਆਂ ਦਾ ਤਕਰੀਬਨ 7-8 ਲੱਖ ਰੁਪਏ ਦਾ ਕਰਜ਼ਾ ਹੋ ਗਿਆ ਸੀ, ਜਿਸ ਕਾਰਨ ਕਿਸਾਨ ਜਗਸੀਰ ਸਿੰਘ ਪ੍ਰੇਸ਼ਾਨ ਰਹਿੰਦਾ ਸੀ। ਘਰ ਦੀ ਆਰਥਿਕ ਤੰਗੀ ਅਤੇ ਕਰਜ਼ੇ ਦੇ ਬੋਝ ਦੀ ਪ੍ਰੇਸ਼ਾਨੀ 'ਚ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਕੇ ਘਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ : ਕੋਰੋਨਾ ਦੇ ਨਵੇਂ ਵੇਰੀਐਂਟ ਨੇ ਵਧਾਈ ਚਿੰਤਾ, ਤਿਉਹਾਰਾਂ ਤੋਂ ਪਹਿਲਾਂ BMC ਨੇ ਜਾਰੀ ਕੀਤੀ ਐਡਵਾਈਜ਼ਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News