ਬਾਰਿਸ਼ ਕਾਰਨ ਫ਼ਸਲ ਦਾ ਹੋਇਆ ਨੁਕਸਾਨ, ਪ੍ਰੇਸ਼ਾਨ ਕਿਸਾਨ ਨੇ ਕੀਤੀ ਜੀਵਨ-ਲੀਲਾ ਸਮਾਪਤ

04/09/2023 9:06:19 PM

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਪਿੰਡ ਭਲਾਈਆਣਾ ਦੇ ਇਕ ਕਿਸਾਨ ਨੇ ਬੀਤੇ ਦਿਨੀਂ ਬਾਰਿਸ਼ ਕਾਰਨ ਖ਼ਰਾਬ ਹੋਈ ਫ਼ਸਲ ਦੇ ਸਦਮੇ 'ਚ ਆ ਕੇ ਜੀਵਨ-ਲੀਲਾ ਸਮਾਪਤ ਕਰ ਲਈ। ਪਿੰਡ ਵਾਸੀਆਂ ਅਨੁਸਾਰ ਕਿਸਾਨ ਫ਼ਸਲ ਦਾ ਨੁਕਸਾਨ ਨਹੀਂ ਝੱਲ ਸਕਿਆ। ਜਾਣਕਾਰੀ ਮੁਤਾਬਕ ਪਿੰਡ ਦੇ ਕਿਸਾਨ ਸਾਧੂ ਸਿੰਘ ਨੇ ਨਹਿਰ ‘ਚ ਛਾਲ ਮਾਰ ਕੇ ਜਾਨ ਦੇ ਦਿੱਤੀ। ਉਹ ਕੱਲ੍ਹ ਤੋਂ ਘਰੋਂ ਲਾਪਤਾ ਸੀ ਅਤੇ ਦੁਪਹਿਰ ਬਾਅਦ ਉਨ੍ਹਾਂ ਦੀ ਲਾਸ਼ ਬਰਾਮਦ ਹੋਈ ਹੈ। ਪੁਲਸ ਵੱਲੋਂ ਲੋੜੀਂਦੀ ਕਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੰਬਾਇਨ ਤੇ ਕਾਰ ਦੀ ਸਿੱਧੀ ਟੱਕਰ ’ਚ 22 ਸਾਲਾ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਨਜ਼ਦੀਕੀ ਪਰਿਵਾਰਕ ਮੈਂਬਰਾਂ ਮੁਤਾਬਕ ਸਾਧੂ ਸਿੰਘ ਫ਼ਸਲ ਦੇ ਨੁਕਸਾਨੇ ਜਾਣ ਕਾਰਨ ਪ੍ਰੇਸ਼ਾਨ ਸੀ ਅਤੇ ਉਹ ਫ਼ਸਲ ਦਾ ਦੁੱਖ ਨਹੀਂ ਝੱਲ ਸਕਿਆ। ਪਿੰਡ ਵਾਸੀਆਂ ਅਨੁਸਾਰ ਕਰੀਬ 25 ਏਕੜ ਠੇਕੇ 'ਤੇ ਲੈ ਕੇ ਉਨ੍ਹਾਂ ਖੇਤੀ ਕੀਤੀ ਸੀ ਪਰ ਗੜੇਮਾਰੀ ਕਾਰਨ ਫ਼ਸਲ ਦਾ ਵੱਡਾ ਨੁਕਸਾਨ ਹੋ ਗਿਆ, ਜਿਸ ਕਾਰਨ ਸਾਧੂ ਸਿੰਘ ਨੇ ਜੀਵਨ-ਲੀਲਾ ਸਮਾਪਤ ਕਰ ਲਈ। ਪੁਲਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh