ਲਹਿਰਾਗਾਗਾ ''ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਸਿਰ 10 ਲੱਖ ਦਾ ਸੀ ਕਰਜ਼ਾ

Tuesday, Nov 08, 2022 - 11:40 AM (IST)

ਲਹਿਰਾਗਾਗਾ ''ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਸਿਰ 10 ਲੱਖ ਦਾ ਸੀ ਕਰਜ਼ਾ

ਲਹਿਰਾਗਾਗਾ (ਗਰਗ /ਜਿੰਦਲ) : ਹਲਕਾ ਦਿੜ੍ਹਬਾ ਦੇ ਇਕ ਗਰੀਬ ਕਿਸਾਨ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਡਸਕਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਦੇ ਚੱਲਦਿਆਂ ਉਸ ਨੇ ਆਪਣੇ ਸਿਰ ਚੜ੍ਹੇ ਕਰਜ਼ੇ ਨੂੰ ਲਾਉਣ ਜ਼ਮੀਨ ਨੂੰ ਠੇਕੇ 'ਤੇ ਦਿੱਤਾ ਸੀ ਅਤੇ ਉਸ 'ਤੇ ਝੋਨੇ ਦੀ ਫ਼ਸਲ ਬੀਜੀ ਸੀ ਪਰ ਝਾੜ ਘੱਟ ਨਿਕਲਣ ਅਤੇ ਖਰਚਾ ਵੱਧ ਹੋਣ ਕਾਰਨ ਉਹ ਪਰੇਸ਼ਾਨ ਰਹਿਣ ਲੱਗ ਗਿਆ ਸੀ।

ਇਹ ਵੀ ਪੜ੍ਹੋ- ਗੈਂਗਸਟਰ ਦੀਪਕ ਟੀਨੂੰ ਨੂੰ ਪੁਲਸ ਕਸਟਡੀ 'ਚੋਂ ਭਜਾਉਣ ਦੇ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰੀਆਂ

ਇਸ ਸਦਮੇ ਨੂੰ ਨਾ ਸਹਾਰਦਿਆਂ ਉਸ ਨੇ ਦੁਖੀ ਹੋ ਕੇ ਬੀਤੀ ਰਾਤ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਹਕ ਕਿਸਾਨ ਦੇ ਸਿਰ 10 ਲੱਖ ਦਾ ਕਰਜ਼ਾ ਸੀ। ਦੱਸ ਦੇਈਏ ਕਿ ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਤੇ ਚਾਰ ਸਾਲਾ ਧੀ ਨੂੰ ਛੱਡ ਗਿਆ ਹੈ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਹਲਕਾ ਦਿੜ੍ਹਬਾ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਜੇਜੀ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਵੀ ਸੰਭਵ ਹੋਇਆ ਪਰਿਵਾਰ ਦੀ ਮਦਦ ਕੀਤੀ ਜਾਵੇਗੀ ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News