ਸਿਰ ਚੜ੍ਹੇ ਕਰਜ਼ੇ ਨੇ ਇਕ ਹੋਰ ਘਰ ’ਚ ਪਵਾਏ ਵੈਣ, ਸੰਗਰੂਰ ’ਚ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Friday, Feb 10, 2023 - 11:42 AM (IST)

ਸਿਰ ਚੜ੍ਹੇ ਕਰਜ਼ੇ ਨੇ ਇਕ ਹੋਰ ਘਰ ’ਚ ਪਵਾਏ ਵੈਣ, ਸੰਗਰੂਰ ’ਚ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਚੀਮਾ ਮੰਡੀ (ਬੇਦੀ, ਵੈੱਬ ਡੈਸਕ) : ਪਿੰਡ ਤੋਲਾਵਾਲ ਦੇ ਇਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (60 ਸਾਲ) ਪੁੱਤਰ ਮੱਘਰ ਸਿੰਘ ਵਜੋਂ ਹੋਈ ਹੈ, ਜੋ ਕਿ ਕਰਜ਼ੇ ਤੋਂ ਪ੍ਰੇਸ਼ਾਨ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੀਨੀਅਰ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਗੁਰਮੀਤ ਸਿੰਘ ਕਾਫ਼ੀ ਸਮੇਂ ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਸੀ, ਜਿਸ ਨੇ ਖੇਤਾਂ ’ਚ ਜਾ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ ਸਿਰ ਕਰੀਬ 7-8 ਲੱਖ ਰੁਪਏ ਦਾ ਕਰਜ਼ਾ ਸੀ। ਉਨ੍ਹਾਂ ਸਰਕਾਰ ਤੋਂ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਦੇ ਨਾਲ-ਨਾਲ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ- ਧਨੌਲਾ ਵਿਖੇ ਕਾਰ ਸਵਾਰਾਂ ਨਾਲ ਵਾਪਰੀ ਅਣਹੋਣੀ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ 2 ਗੱਭਰੂ

ਥਾਣਾ ਚੀਮਾ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਤੇ ਥਾਣੇਦਾਰ ਰਜਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਧਾਰਾ 174 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ ਅਤੇ ਮ੍ਰਿਤਕ ਕਿਸਾਨ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- 15 ਲੱਖ ਰਿਸ਼ਵਤ ਲੈਣ 'ਤੇ PSPCL ਦਾ ਵਧੀਕ ਸੁਪਰਡੈਂਟ ਇੰਜੀਨੀਅਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News