ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨੇ ਦੌਰਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Monday, Aug 29, 2022 - 04:30 PM (IST)

ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨੇ ਦੌਰਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ) : ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 24 ਅਗਸਤ ਤੋਂ ਧਰਨੇ ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ । ਇਸ ਧਰਨੇ ਵਿੱਚ ਸ਼ਾਮਲ ਹੋਏ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਨਾਜਰ ਸਿੰਘ ਨੇ ਧਰਨੇ ਦੌਰਾਨ ਕਥਿਤ ਤੌਰ 'ਤੇ ਜ਼ਹਿਰੀਲੀ ਦਵਾਈ ਨਿਗਲ ਲਈ , ਜਿਸ ਦੀ ਫ਼ਰੀਦਕੋਟ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਮੌਤ ਹੋ ਗਈ।

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਖੁੱਲ੍ਹੀ ਚਿਤਾਵਨੀ, ਲਿਆ ਜਾਵੇਗਾ ਪੁੱਤਰ ਦੇ ਕਤਲ ਦਾ ਹਿਸਾਬ

ਕਿਸਾਨ ਮਜ਼ਦੂਰ ਆਗੂਆਂ ਅਨੁਸਾਰ ਇਸ ਕਿਸਾਨ ਨੇ ਕਥਿਤ ਤੌਰ 'ਤੇ ਡਰੱਗ ਮਾਮਲੇ ਨਾਲ ਜੁੜੇ ਜਗਦੀਸ਼ ਭੋਲਾ ਦੇ ਪਰਿਵਾਰ ਦੇ ਪੈਸੇ ਦੇਣੇ ਸਨ ਅਤੇ ਕਾਫ਼ੀ ਪੈਸੇ ਵਾਪਸ ਕਰ ਦਿੱਤੇ ਸਨ ਪਰ ਹੋਰ ਪੈਸਿਆਂ ਲਈ ਉਸ 'ਤੇ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਉਸ ਦੀ ਜ਼ਮੀਨ ਦੀ ਕੁਰਕੀ ਤੱਕ ਦੀ ਗੱਲ ਹੋ ਰਹੀ ਸੀ। ਜਾਣਕਾਰੀ ਮੁਤਾਬਕ ਇਹ ਕਿਸਾਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਧਰਨੇ ਦੌਰਾਨ ਜ਼ਹਿਰੀਲੀ ਦਵਾਈ ਨਿਗਲ ਲਈ । ਜਿਸ ਤੋਂ ਬਾਅਦ ਕਿਸਾਨ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ । ਹਾਲਤ ਗੰਭੀਰ ਹੋਣ ਦੇ ਕਾਰਨ ਉਸ ਨੂੰ ਫਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਪਰ ਫ਼ਰੀਦਕੋਟ ਪਹੁੰਚਦੇ ਹੀ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ- ਗੈਂਗਸਟਰ ਗੋਲਡੀ ਬਰਾੜ ਦੀ ਪੁਲਸ ਨੂੰ ਧਮਕੀ ਤੋਂ ਬਾਅਦ ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਟਵੀਟ, ਦੋ ਟੁੱਕ ’ਚ ਦਿੱਤਾ ਜਵਾਬ

ਉਧਰ ਧਰਨੇ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਉਸੇ ਤਰ੍ਹਾਂ ਜਾਰੀ ਰਹੇਗਾ, ਕਿਉਂਕਿ ਪ੍ਰਸ਼ਾਸਨ ਵੱਲੋਂ ਅਜੇ ਤੱਕ ਗੁਲਾਬੀ ਸੁੰਡੀ ਦੇ ਮੁਆਵਜ਼ੇ ਦੀ ਪੁਖ਼ਤਾ ਵੰਡ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ । ਉਨ੍ਹਾਂ ਨੇ ਕਿਹਾ ਕਿ ਧਰਨੇ ਦੀਆਂ ਬਾਕੀ ਮੰਗਾਂ ਦੇ ਨਾਲ ਇਹ ਮੰਗ ਵੀ ਧਰਨੇ 'ਚ ਜੋੜ ਦਿੱਤੀ ਗਈ ਹੈ ਕਿ ਮ੍ਰਿਤਕ ਕਿਸਾਨ ਦੇ ਵਾਰਿਸਾਂ ਨੂੰ ਜਿੱਥੇ ਮੁਆਵਜ਼ਾ ਦਿੱਤਾ ਜਾਵੇ ਉੱਥੇ ਹੀ ਇਸ ਮਾਮਲੇ ਦੇ ਵਿੱਚ ਬਣਦੇ ਠੋਸ ਕਾਰਵਾਈ ਵੀ ਕੀਤੀ ਜਾਵੇ ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News