ਸਖ਼ਤ ਮਿਹਨਤ ਲਿਆਈ ਰੰਗ, ਕਿਸਾਨ ਦੀ ਧੀ ਨੇ ਹਾਸਲ ਕੀਤੀ ਵੱਡੀ ਉਪਲੱਬਧੀ

Saturday, Sep 07, 2024 - 06:19 PM (IST)

ਸਖ਼ਤ ਮਿਹਨਤ ਲਿਆਈ ਰੰਗ, ਕਿਸਾਨ ਦੀ ਧੀ ਨੇ ਹਾਸਲ ਕੀਤੀ ਵੱਡੀ ਉਪਲੱਬਧੀ

ਚੰਡੀਗੜ੍ਹ/ਗੁਰਦਾਸਪੁਰ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ.) ਫਾਰ ਗਰਲਜ਼, ਐੱਸ.ਏ.ਐੱਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿਚ ਅੱਜ ਇਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐੱਨ.ਐੱਸ. ਰਾਜਾ ਸੁਬਰਾਮਣੀ (ਪੀ.ਵੀ.ਐੱਸ.ਐੱਮ., ਏ.ਵੀ.ਐੱਸ.ਐੱਮ., ਐੱਸ.ਐੱਮ., ਵੀ.ਐੱਸ.ਐੱਮ.) ਨੇ ਕੀਤਾ। ਆਰਟਿਲਰੀ ਰੈਜੀਮੈਂਟ ਵਿਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਉੱਘੇ ਵਪਾਰੀ ਨੇ ਕੀਤੀ ਖ਼ੁਦਕੁਸ਼ੀ

ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰ ਵਜੋਂ ਸੇਵਾ ਨਿਭਾਉਣ ਦੀਆਂ ਚਾਹਵਾਨ ਸੂਬੇ ਦੀਆਂ ਧੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿਚ ਕਦਮ ਉਠਾਉਂਦਿਆਂ ਪੰਜਾਬ ਸਰਕਾਰ ਨੇ ਮਾਈ ਭਾਗੋ ਏ.ਐੱਫ.ਪੀ.ਆਈ. ਵਿਚ ਮੌਜੂਦ ਗ੍ਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ਵਿਚ ਕੁੜੀਆਂ ਲਈ ਇਕ ਐੱਨ.ਡੀ.ਏ. ਪ੍ਰੈਪਰੇਟਰੀ ਵਿੰਗ ਦੀ ਸਥਾਪਨਾ ਵੀ ਕੀਤੀ ਹੈ। 

ਇਹ ਵੀ ਪੜ੍ਹੋ : ਫਿਰੋਜ਼ਪੁਰ ਤੀਹਰੇ ਕਤਲ ਮਾਮਲੇ 'ਚ ਵੱਡੀ ਕਾਰਵਾਈ, 7 ਸ਼ੂਟਰ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਐੱਨ.ਡੀ.ਏ. ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ ਜਿੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਕੈਂਪਸ ਹੈ। ਸੰਸਥਾ ਦੇ ਸਾਬਕਾ ਕੈਡਿਟਾਂ ਦੀ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫ਼ਸਰਾਂ ਵਜੋਂ ਨਿਯਮਤ ਤੌਰ 'ਤੇ ਨਿਯੁਕਤੀ 'ਤੇ ਖੁਸ਼ੀ ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਮਾਈ ਭਾਗੋ ਏ.ਐੱਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸਦਕਾ ਹਥਿਆਰਬੰਦ ਬਲਾਂ ਵਿਚ ਭਰਤੀ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਵਧਾਉਣ ਸਬੰਧੀ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਹੋਰ ਬਲ ​​ਮਿਲੇਗਾ।ਉਨ੍ਹਾਂ ਨੇ ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਭਾਰਤੀ ਫੌਜ ਵਿੱਚ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News