ਛੱਪੜ ''ਚੋਂ ਮਿਲੀ ਕਿਸਾਨ ਦੀ ਲਾਸ਼
Wednesday, Jun 20, 2018 - 05:27 PM (IST)

ਭੋਗਪੁਰ (ਰਾਣਾ)— ਇਥੋਂ ਦੇ ਨੇੜਲੇ ਪਿੰਡ ਧਮੂਲੀ ਦੇ ਗੰਦੇ ਪਾਣੀ ਦੇ ਇਕ ਛੱਪੜ 'ਚੋਂ ਇਕ ਕਿਸਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (55) ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਸੂਸਾਂ ਦੇ ਰੂਪ 'ਚ ਹੋਈ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਉਸ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਕੁਲਦੀਪ ਕਾਫੀ ਸਮੇਂ ਤੋਂ ਪਰੇਸ਼ਾਨ ਸੀ। ਉਹ 17 ਜੂਨ ਤੋਂ ਘਰ ਵਾਪਸ ਨਹੀਂ ਆਇਆ ਸੀ। ਇਸ ਸਬੰਧੀ ਪੁਲਸ ਥਾਣਾ ਬੁੱਲੋਵਾਲ 'ਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਰਿਪੋਰਟ ਦਰਜਾ ਕਰਵਾਈ ਸੀ। ਭੋਗਪੁਰ ਪੁਲਸ ਨੇ ਧਾਰਾ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਹੈ।