ਬੁਰੀ ਖ਼ਬਰ : ਪਟਿਆਲਾ ''ਚ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਮੌਤ

10/17/2020 1:49:52 PM

ਪਟਿਆਲਾ (ਰਾਜੇਸ਼ ਪੰਜੋਲਾ ) : ਇੱਥੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਇਕ ਕਿਸਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਪਟਿਆਲਾ ਨੇੜਲੇ ਪਿੰਡ ਮਹਿਮਦਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਦੇ ਪੁਤਲੇ ਫੂਕੇ ਜਾਣ ਦਾ ਪ੍ਰੋਗਰਾਮ ਮਿੱਥਿਆ ਗਿਆ ਸੀ।

ਪੁਤਲੇ ਫੂਕਣ ਦੌਰਾਨ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ 63 ਸਾਲ ਦੇ ਸਨ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਨਾਲਾ ਜੁੜੇ ਹੋਏ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਉਦੋਂ ਪਿਆ, ਜਦੋਂ ਉਹ ਕਿਸਾਨਾਂ ਨੂੰ ਸੰਬੋਧਨ ਕਰਕੇ ਹਟੇ ਹੀ ਸਨ।
 

Babita

This news is Content Editor Babita