ਦਿੱਲੀ ਅੰਦੋਲਨ ਦਰਮਿਆਨ ਇਕ ਹੋਰ ਮੰਦਭਾਗੀ ਖ਼ਬਰ, ਦਿਮਾਗ ਦੀ ਨਾੜੀ ਫਟਣ ਕਾਰਨ ਕਿਸਾਨ ਦੀ ਮੌਤ

12/26/2020 10:16:49 AM

ਸੰਗਰੂਰ (ਹਨੀ) : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਦਿੱਲੀ 'ਚ ਚੱਲ ਰਹੇ ਮੋਰਚੇ ਦਰਮਿਆਨ ਇਕ ਹੋਰ ਮੰਦਭਾਗੀ ਖ਼ਬਰ ਆਈ ਹੈ। ਦਿੱਲੀ ਮੋਰਚੇ 'ਚ ਡਟੇ ਸੰਗਰੂਰ ਦੇ ਕਿਸਾਨ ਦੀ ਧਰਨੇ ਤੋਂ ਪਰਤਣ ਮਗਰੋਂ ਦਿਮਾਗ ਦੀ ਨਾੜੀ ਫਟਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ : ਮਸਾਜ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ, ਇੰਝ ਹੋਇਆ ਗੋਰਖਧੰਦੇ ਦਾ ਪਰਦਾਫਾਸ਼

ਜਾਣਕਾਰੀ ਮੁਤਾਬਕ ਪਿੰਡ ਗੋਬਿੰਦਪੁਰਾ ਨਾਗਰੀ ਦਾ ਕਿਸਾਨ ਸੁਖਬੀਰ ਸਿੰਘ (52) ਆਪਣੀ ਪਤਨੀ ਨਾਲ 26 ਨਵੰਬਰ ਨੂੰ ਦਿੱਲੀ 'ਚ ਕਿਸਾਨ ਅੰਦੋਲਨ 'ਚ ਸ਼ਾਮਲ ਹੋਇਆ ਸੀ। 17 ਦਿਨ ਉੱਥੇ ਰਹਿਣ 'ਤੇ ਉਹ ਬੀਮਾਰ ਪੈ ਗਿਆ।

ਇਹ ਵੀ ਪੜ੍ਹੋ : ਪੰਜਾਬ 'ਚ 'ਨਸ਼ਾ' ਛੱਡਣ ਦੇ ਚਾਹਵਾਨਾਂ ਲਈ ਨਵੀਂ ਮੁਸੀਬਤ, ਆਟਾ-ਦਾਲ ਸਕੀਮ ਤੋਂ ਵੀ ਲੰਬੀਆਂ ਲੱਗੀਆਂ ਕਤਾਰਾਂ

ਇਸ ਕਾਰਨ ਉਸ ਨੂੰ ਵਾਪਸ ਪਿੰਡ ਭੇਜ ਦਿੱਤਾ ਗਿਆ। 2 ਦਿਨ ਦਵਾਈ ਲੈਣ ਤੋਂ ਬਾਅਦ ਜਦੋਂ ਉਹ ਠੀਕ ਨਾ ਹੋਇਆ ਤਾਂ 14 ਦਸੰਬਰ ਨੂੰ ਉਸ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੇ ਦਿਮਾਗ ਦੀ ਨਾੜੀ ਫਟ ਗਈ, ਜਿਸ ਤੋਂ ਬਾਅਦ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ। ਇੱਥੇ ਉਸ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਚੰਗੀ ਖ਼ਬਰ : 'ਕੈਨੇਡਾ' ਸਰਕਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਸਕੂਲੀ ਸਿਲੇਬਸ ’ਚ ਸ਼ਾਮਲ ਕਰਨ ਨੂੰ ਤਿਆਰ

ਦਿੱਲੀ ਸੰਘਰਸ਼ ਦੌਰਾਨ ਲੱਗੀ ਬੀਮਾਰੀ ਕਾਰਨ ਕਿਸਾਨ ਦੀ ਮੌਤ ਹੋਣ 'ਤੇ ਯੂਨੀਅਨ ਵੱਲੋਂ ਉਸ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕੀਤਾ ਗਿਆ ਸੀ ਅਤੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ, ਜਿਸ ਤੋਂ ਬਾਅਦ ਹੁਣ ਸ਼ਨੀਵਾਰ ਨੂੰ ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਨੋਟ : ਦਿੱਲੀ ਮੋਰਚੇ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ


Babita

Content Editor

Related News