ਦੁਖ਼ਦ ਖ਼ਬਰ : ਦਿੱਲੀ ਅੰਦੋਲਨ ਤੋਂ ਬੀਮਾਰ ਪਰਤੇ ਕਿਸਾਨ ਆਗੂ ਦੀ ਮੌਤ

Friday, Jan 15, 2021 - 10:11 AM (IST)

ਪਾਤੜਾਂ (ਚੋਪੜਾ) : ਸਬ-ਡਵੀਜ਼ਨ ਪਾਤੜਾਂ ਅਧੀਨ ਪੈਂਦੇ ਪਿੰਡ ਅਰਨੋ ਵਿਖੇ ਦਿੱਲੀ ਅੰਦੋਲਨ ਤੋਂ ਪਰਤੇ ਕਿਸਾਨ ਆਗੂ ਦੀ ਮੌਤ ਹੋਣ ਦੀ ਦੁਖ਼ਦ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਕਿਸਾਨ ਆਗੂ ਅਜੀਤ ਸਿੰਘ ਪੁੱਤਰ ਸੂਬਾ ਸਿੰਘ ਪਿੰਡ ਅਰਨੋ ਕਿਸਾਨ ਯੂਨੀਅਨ ਉਗਰਾਹਾਂ ਇਕਾਈ ਦਾ ਮੀਤ ਪ੍ਰਧਾਨ ਸੀ। ਉਹ ਇਕ ਮਹੀਨਾ ਪਹਿਲਾਂ ਆਪਣਾ ਟਰੈਕਟਰ-ਟਰਾਲੀ ਲੈ ਕੇ ਸਿੰਘੂ ਬਾਰਡਰ ਵਿਖੇ ਗਿਆ ਹੋਇਆ ਸੀ।

ਇਹ ਵੀ ਪੜ੍ਹੋ : 'ਕੋਰੋਨਾ ਵੈਕਸੀਨ' ਦਾ ਮਹਾਂ ਅਭਿਆਨ 16 ਜਨਵਰੀ ਤੋਂ ਸ਼ੁਰੂ, ਪਹਿਲੇ ਦਿਨ 3 ਲੱਖ ਲੋਕਾਂ ਨੂੰ ਲੱਗੇਗਾ ਟੀਕਾ

ਕੁੱਝ ਦਿਨ ਪਹਿਲਾਂ ਉਸ ਦੀ ਸਿਹਤ ਖਰਾਬ ਹੋ ਗਈ ਸੀ। ਕੁੱਝ ਕਿਸਾਨ ਆਗੂਆਂ ਦੇ ਕਹਿਣ ’ਤੇ ਉਹ ਵਾਪਸ ਘਰ ਆ ਗਿਆ। ਘਰ ਆਉਣ ਤੋਂ ਬਾਅਦ ਹੋਰ ਜ਼ਿਆਦਾ ਗੰਭੀਰ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਸ ਦਾ ਪਿੰਡ ਅਰਨੋ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਦੇ ਨਵੇਂ ਟਵੀਟ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ, ਗੁੱਸਾ ਕੱਢ ਰਹੀ ਜਨਤਾ ਨੇ ਦਿੱਤੇ ਅਜਿਹੇ ਜਵਾਬ

ਕਿਸਾਨ ਯੂਨੀਅਨ ਉਗਰਾਹਾਂ ਬਲਾਕ ਪਾਤੜਾਂ ਦੇ ਪ੍ਰਧਾਨ ਅਮਰੀਕ ਸਿੰਘ ਘੱਗਾ, ਖਜ਼ਾਨਚੀ ਰਘਵੀਰ ਸਿੰਘ ਨਿਆਲ ਅਤੇ ਹੋਰਨਾਂ ਨੇ ਦੱਸਿਆ ਕਿ ਉਕਤ ਕਿਸਾਨ ਦਾ ਟਰੈਕਟਰ ਅਤੇ ਟਰਾਲੀ ਵੀ ਸਿੰਘੂ ਬਾਰਡਰ ਦਿੱਲੀ ਵਿਖੇ ਸੰਘਰਸ਼ ’ਚ ਮੌਜੂਦ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ
 


Babita

Content Editor

Related News