ਦੁਖ਼ਦ ਖ਼ਬਰ : ਟਿੱਕਰੀ ਬਾਰਡਰ 'ਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

1/20/2021 4:29:14 PM

ਨਾਭਾ (ਰਾਹੁਲ) : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ 'ਚ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਟਿੱਕਰੀ ਬਾਰਡਰ ਤੋਂ ਦੁਖ਼ਦ ਖ਼ਬਰ ਸਾਹਮਣੇ ਆਈ ਹੈ। ਇੱਥੇ ਧਰਨੇ ਦੌਰਾਨ ਪਿੰਡ ਤੂੰਗਾ ਦੇ ਕਿਸਾਨ ਧੰਨਾ ਸਿੰਘ (65) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ : ਸਪਰਿਟ ਸੁੱਟ ਕੇ ਪਤੀ ਨੂੰ ਸਾੜਨ ਵਾਲੀ ਪਤਨੀ ਗ੍ਰਿਫ਼ਤ 'ਚੋਂ ਬਾਹਰ, ਪੀੜਤ ਨੇ ਸੁਣਾਈ ਲੂੰ-ਕੰਡੇ ਖੜ੍ਹੇ ਕਰਦੀ ਆਪ-ਬੀਤੀ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਤੂੰਗਾ ਵਿਖੇ ਹੀ ਕੀਤਾ ਜਾਵੇਗਾ। ਇਸ ਮੌਕੇ ਦਿੱਲੀ ਵਿਖੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਨੇ ਕਿਹਾ ਕਿ ਮ੍ਰਿਤਕ ਕਿਸਾਨ ਧੰਨਾ ਸਿੰਘ ਪਿੰਡ ਇਕਾਈ ਦਾ ਮੀਤ ਪ੍ਰਧਾਨ ਸੀ, ਜਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੇਵਾ ਨਿਭਾਈ ਹੈ।

ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਗਰੀਬ ਪਰਿਵਾਰ 'ਤੇ ਵਰ੍ਹਿਆ ਕਹਿਰ, ਝੁੱਗੀ 'ਤੇ ਪਲਟਿਆ ਬੱਜਰੀ ਨਾਲ ਭਰਿਆ ਟਿੱਪਰ

ਮ੍ਰਿਤਕ ਕਿਸਾਨ ਆਪਣਾ ਟਰੈਕਟਰ-ਟਰਾਲੀ ਲੈ ਕੇ ਟਿੱਕਰੀ ਬਾਰਡਰ 'ਤੇ ਆਪਣੇ ਸਾਥੀਆਂ ਸਮੇਤ ਸੇਵਾ ਨਿਭਾਅ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਧੰਨਾ ਸਿੰਘ ਬੀਤੀ ਰਾਤ ਨੂੰ ਰੋਟੀ ਖਾ ਕੇ ਸੌਂ ਗਿਆ ਅਤੇ ਸਵੇਰੇ ਮ੍ਰਿਤਕ ਪਾਇਆ ਗਿਆ। ਮ੍ਰਿਤਕ ਕਿਸਾਨ ਠੰਡ ਦੇ ਪ੍ਰਕੋਪ ਨੂੰ ਨਾ ਸਹਾਰਦਾ ਹੋਇਆ ਸ਼ਹੀਦੀ ਜਾਮ ਪੀ ਗਿਆ, ਜਿਸ ਦਾ ਨਾਂ ਪੂਰਾ ਹੋਣ ਵਾਲਾ ਘਾਟਾ ਪਿੰਡ ਤੂੰਗਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ ਪਿਆ ਹੈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਪਰਿਵਾਰ 'ਚ ਮਾਤਾ, ਪਤਨੀ ਅਤੇ ਤਿੰਨ ਬੱਚਿਆਂ ਨੂੰ ਛੱਡ ਗਿਆ। 

ਇਹ ਵੀ ਪੜ੍ਹੋ : ਪੰਜਾਬ 'ਚ ਤੀਜੇ ਦਿਨ ਵੀ 'ਵੈਕਸੀਨੇਸ਼ਨ' ਦਾ ਟੀਚਾ ਅਧੂਰਾ, ਖ਼ਰਾਬ ਹੋ ਰਹੀਆਂ 'ਡੋਜ਼'

ਦੱਸਣਯੋਗ ਹੈ ਕਿ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਆਪਣੇ ਅੜੀਅਲ ਰਵੱਈਏ ਨੂੰ ਛੱਡਣ ਲਈ ਤਿਆਰ ਨਹੀਂ ਹੈ। ਸਰਕਾਰ ਖ਼ਿਲਾਫ਼ ਸੰਘਰਸ਼ ਦੌਰਾਨ ਹੁਣ ਤੱਕ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ, ਅੰਦੋਲਨ ਇੰਝ ਹੀ ਜਾਰੀ ਰਹੇਗਾ, ਫਿਰ ਭਾਵੇਂ ਕੁੱਝ ਵੀ ਹੋ ਜਾਵੇ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor Babita