ਦੁਖ਼ਦ ਖ਼ਬਰ : ਸਿੰਘੂ ਬਾਰਡਰ ਤੋਂ ਵਾਪਸ ਪਰਤੇ ਕਿਸਾਨ ਦੀ ਸਿਹਤ ਵਿਗੜਨ ਕਾਰਨ ਮੌਤ
Friday, Jan 22, 2021 - 12:12 PM (IST)
ਕੁਰਾਲੀ, ਮਾਜਰੀ (ਬਠਲਾ, ਪਾਬਲਾ) : ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇਲਾਕੇ ਦੇ ਘਾੜ ਖੇਤਰ ਦੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਇਸ ਸਬੰਧੀ ਪਿੰਡ ਖ਼ੈਰਪੁਰ ਵਾਸੀ ਸੁਖਵਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਹਰਿੰਦਰ ਸਿੰਘ ਉਰਫ਼ ਗੋਲਾ ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਲਈ ਸਿੰਘੂ ਬਾਰਡਰ ਦਿੱਲੀ ਵਿਖੇ ਗਿਆ ਸੀ।
ਇਹ ਵੀ ਪੜ੍ਹੋ : '26 ਜਨਵਰੀ' 'ਤੇ ਤਿਰੰਗਾ ਲਹਿਰਾਉਣ ਸਬੰਧੀ ਲੱਗੀਆਂ ਡਿਊਟੀਆਂ 'ਚ ਬਦਲਾਅ, ਜਾਣੋ ਕੀ ਹੈ ਨਵਾਂ ਪ੍ਰੋਗਰਾਮ
ਉੱਥੇ ਕੁੱਝ ਦਿਨਾਂ ਬਾਅਦ ਸਿਹਤ ਵਿਗੜਨ ’ਤੇ ਕਿਸਾਨ ਪ੍ਰਬੰਧਕਾਂ ਨੇ ਉਸ ਨੂੰ ਘਰ ਭੇਜ ਦਿੱਤਾ ਪਰ ਰਸਤੇ ’ਚ ਸਿਹਤ ਵਧੇਰੇ ਵਿਗੜਨ ਕਾਰਨ ਉਸ ਨੂੰ ਬਨੂੜ ਦੇ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ। ਹਸਪਤਾਲ ’ਚ 2 ਦਿਨ ਰਹਿਣ ਤੋਂ ਬਾਅਦ ਪਰਿਵਾਰ ਉਸ ਨੂੰ ਘਰ ਲੈ ਆਇਆ।
ਇਹ ਵੀ ਪੜ੍ਹੋ : ਦੁਨੀਆ ਦਾ ਪਹਿਲਾ ਹਸਪਤਾਲ ਬਣਿਆ 'PGI', ਇੰਨੀ ਘੱਟ ਉਮਰ ਦੀ ਬੱਚੀ ਦੇ ਨੱਕ 'ਚੋਂ ਕੱਢਿਆ 'ਟਿਊਮਰ'
ਘਰ ਆ ਕੇ ਕਿਸਾਨ ਦੀ ਸਿਹਤ ਮੁੜ ਵਿਗੜ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਇਸੇ ਮੌਕੇ ਲੋਕ ਹਿੱਤ ਮਿਸ਼ਨ ਟੋਲ ਪਲਾਜ਼ਾ ਬੜੌਦੀ ਦੇ ਮੈਂਬਰਾਂ ਅਤੇ ਇਲਾਕੇ ਦੀ ਕੰਢੀ ਏਰੀਆ ਸੰਘਰਸ਼ ਕਮੇਟੀ ਦੇ ਆਗੂਆਂ ਨੇ ਅੰਦੋਲਨ ਦੌਰਾਨ ਹੋਈ ਕਿਸਾਨ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਫਿਰ ਇਸ ਦਿਨ ਦੀ ਰਿਹਾ ਕਰੇਗੀ 'ਛੁੱਟੀ', ਜਾਰੀ ਹੋਏ ਹੁਕਮ
ਉਨ੍ਹਾਂ ਪੰਜਾਬ ਸਰਕਾਰ ਅਤੇ ਜਥੇਬੰਦੀਆਂ ਤੋਂ ਕਿਸਾਨ ਦੇ ਪਰਿਵਾਰ ਦੀ ਮਦਦ ਕਰਨ ਦੀ ਮੰਗ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ