ਦੁਖ਼ਦ ਖ਼ਬਰ : ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ 3 ਧੀਆਂ ਦੇ ਪਿਓ ਨੇ ਤੋੜਿਆ ਦਮ

01/28/2021 11:32:31 AM

ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਅਧੀਨ ਪੈਂਦੇ ਕਰੀ ਕਲਾਂ ਦੇ ਇਕ ਪਰਿਵਾਰ 'ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਕਿਸਾਨ ਦੀ ਅਚਾਨਕ ਮੌਤ ਹੋ ਗਈ। ਪਿੰਡ ਦੇ ਨੰਬਰਦਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਪ੍ਰੇਮ ਸਿੰਘ ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਬੱਸ ਅੱਡੇ 'ਤੇ ਅਚਾਨਕ ਉਸ ਨੂੰ ਘਬਰਾਹਟ ਮਹਿਸੂਸ ਹੋਈ, ਜਿਸ ਤੋਂ ਬਾਅਦ ਉਸ ਨੂੰ ਪਿੰਡ ਦੇ ਡਾਕਟਰ ਕੋਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਦਿੱਲੀ ਦੇ 'ਚਿੱਲਾ ਬਾਰਡਰ' 'ਤੇ ਖ਼ਤਮ ਹੋਇਆ ਅੰਦੋਲਨ, ਟੈਂਟ ਚੁੱਕਦੇ ਹੋਏ ਦਿਖੇ ਕਿਸਾਨ

ਉੱਥੇ ਸਿਹਤ ਜ਼ਿਆਦਾ ਵਿਗੜਨ ਕਾਰਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ। ਇਸ ਮੰਦਭਾਗੀ ਖ਼ਬਰ ਨਾਲ ਪੂਰਾ ਪਰਿਵਾਰ ਟੁੱਟ ਗਿਆ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਘਰ ਤਿੰਨ ਧੀਆਂ ਹਨ ਅਤੇ ਹੁਣ ਉਸ ਲਈ ਘਰ ਦਾ ਗੁਜ਼ਾਰਾ ਕਰਨਾ ਬਹੁਤ ਔਖਾ ਹੋ ਗਿਆ ਹੈ।

ਇਹ ਵੀ ਪੜ੍ਹੋ : ਚੀਨ ਦੇ ਵਿਸਤਾਰਵਾਦੀ ਏਜੰਡੇ ਦੇ ਮੁਕਾਬਲੇ ਲਈ ਭਾਰਤ ਨੂੰ ਫ਼ੌਜੀ ਤਾਕਤ 'ਚ ਵਾਧੇ ਦੀ ਲੋੜ : ਕੈਪਟਨ

ਮ੍ਰਿਤਕ ਦੀ ਪਤਨੀ ਅਤੇ ਪਰਿਵਾਰ ਵੱਲੋਂ ਆਰਥਿਕ ਮਦਦ ਦੀ ਮੰਗ ਕੀਤੀ ਗਈ ਹੈ। ਪੁਲਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਦੇਖਦਿਆਂ 'ਭਾਜਪਾ' ਨੂੰ ਪੰਜਾਬ 'ਚ ਚੁੱਕਣਾ ਪਿਆ ਇਹ ਕਦਮ

ਦੱਸਣਯੋਗ ਹੈ ਕਿ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਅਤੇ ਕਿਸਾਨੀ ਅੰਦੋਲਨ ਦਾ ਹਿੱਸਾ ਬਣੇ ਸੈਂਕੜੈ ਕਿਸਾਨ ਅਤੇ ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੇ ਬਾਵਜੂਦ ਅਜੇ ਵੀ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਈਏ ਤੋਂ ਟੱਸ ਤੋਂ ਮੱਸ ਹੋਣ ਲਈ ਤਿਆਰ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 

Babita

This news is Content Editor Babita