ਅੰਦੋਲਨ ਦਰਮਿਆਨ ਫਿਰ ਆਈ ਮੰਦਭਾਗੀ ਖ਼ਬਰ, ਦਿੱਲੀ ਪਰੇਡ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ
Thursday, Jan 28, 2021 - 02:28 PM (IST)
ਬਟਾਲਾ (ਸਾਹਿਲ) : ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਕਿਸਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੰਦੋਲਨ ਦਰਮਿਆਨ ਫਿਰ ਉਸ ਸਮੇਂ ਮੰਦਭਾਗੀ ਖ਼ਬਰ ਸੁਣਨ ਨੂੰ ਮਿਲੀ, ਜਦੋਂ ਦਿੱਲੀ ਵਿਖੇ ਟਰੈਕਟਰ ਪਰੇਡ 'ਚ ਸ਼ਾਮਲ ਹੋ ਕੇ ਘਰ ਵਾਪਸ ਪਰਤੇ ਕਿਸਾਨ ਯੂਨੀਅਨ ਦੇ ਆਗੂ ਦੀ ਮੌਤ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਪਾਰਟੀ ਪ੍ਰਧਾਨ ਗੁਰਮੁੱਖ ਸਿੰਘ ਬਾਜਵਾ ਅਤੇ ਬਰਿੰਦਰ ਸਿੰਘ ਭਿੰਡਰ, ਸਤਨਾਮ ਸਿੰਘ ਚੀਮਾ ਆਦਿ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਕਿਸਾਨ ਮਜ਼ਦੂਰ ਯੂਨੀਅਨ (ਮਾਝਾ) ਦੇ ਕੌਮੀ ਜਨਰਲ ਸਕੱਤਰ ਡਾ. ਮਲਕੀਤ ਸਿੰਘ ਬੋਪਾਰਾਏ ਵਾਸੀ ਪਿੰਡ ਘੋਗਾ ਦਿੱਲੀ ਵਿਖੇ 26 ਜਨਵਰੀ ਦੀ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਵਾਸਤੇ ਗਏ ਸੀ।
ਇਹ ਵੀ ਪੜ੍ਹੋ : ਦੁਖ਼ਦ ਖ਼ਬਰ : ਕਿਸਾਨੀ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ 3 ਧੀਆਂ ਦੇ ਪਿਓ ਨੇ ਤੋੜਿਆ ਦਮ
ਪਰੇਡ ਤੋਂ ਬਾਅਦ ਜਦੋਂ ਬੀਤੀ ਰਾਤ ਉਹ ਆਪਣੇ ਘਰ ਵਾਪਸ ਪਰਤੇ ਤਾਂ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਇਸ ਦੇ ਕੁੱਝ ਦੇਰ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ। ਕਿਸਾਨ ਆਗੂ ਦੀ ਮੌਤ ਨੇ ਪੂਰੇ ਪਰਿਵਾਰ ਨੂੰ ਡੂੰਘਾ ਸਦਮਾ ਦਿੱਤਾ ਹੈ, ਉੱਥੇ ਹੀ ਇਲਾਕੇ 'ਚ ਵੀ ਸੋਗ ਦੀ ਲਹਿਰ ਛਾ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ SC ਕਮਿਸ਼ਨ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਲਈ ਬੈਠੇ ਹਨ ਪਰ ਅੰਦੋਲਨ ਦਰਮਿਆਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਜਾਣ ਦੇ ਬਾਵਜੂਦ ਵੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।
ਨੋਟ : ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀ ਮੌਤ ਦੇ ਬਾਵਜੂਦ ਵੀ ਕੇਂਦਰ ਦੇ ਅੜੀਅਲ ਰਵੱਈਏ ਬਾਰੇ ਕੀ ਹੈ ਤੁਹਾਡੀ ਰਾਏ