ਕਿਸਾਨੀ ਅੰਦੋਲਨ ਦਰਮਿਆਨ ਫਿਰ ਦੁਖ਼ਦ ਖ਼ਬਰ, ਟੋਲ ਪਲਾਜ਼ਾ ''ਤੇ ਧਰਨਾ ਦੇਣ ਵਾਲੇ ਕਿਸਾਨ ਦੀ ਮੌਤ
02/02/2021 12:35:33 PM

ਭਾਦਸੋ (ਅਵਤਾਰ) : ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨੀ ਸ਼ੰਘਰਸ਼ ਦੌਰਾਨ ਭੜੀ ਦੇ ਕਿਸਾਨ ਬੰਤ ਸਿੰਘ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਭੜੀ ਦੇ ਕਿਸਾਨ ਬੰਤ ਸਿੰਘ ਟੋਲ ਪਲਾਜ਼ਾ ਚੈਹਿਲ 'ਤੇ ਲਗਾਏ ਗਏ ਧਰਨੇ 'ਤੇ ਲਗਾਤਾਰ ਡਟ ਕੇ ਕਿਸਾਨਾ ਦਾ ਸਾਥ ਦੇ ਰਹੇ ਸਨ।
ਧਰਨੇ 'ਚ ਸਾਥ ਦੇਣ ਦੌਰਾਨ ਬੀਤੇ ਕੁੱਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਪਰ ਅੱਜ ਸਿਹਤ ਜ਼ਿਆਦਾ ਵਿਗੜਨ ਕਾਰਨ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੈਪਟਨ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਜਾਰੀ, ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਜ਼ਿਕਰਯੋਗ ਹੈ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਹੁਣ ਤੱਕ ਸੈਂਕੜੇ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ ਪਰ ਮੋਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਹਥਿਆਰ ਲਹਿਰਾਉਣ ਵਾਲੇ ਜ਼ਰਾ ਸਾਵਧਾਨ!, ਜਾਰੀ ਹੋਈ ਸਖ਼ਤ ਚਿਤਾਵਨੀ
ਉੱਥੇ ਹੀ ਸੰਘਰਸ਼ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਦੋਂ ਤੱਕ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਪਰਤਣਗੇ ਅਤੇ ਇਸ ਦੇ ਲਈ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਹਨ।
ਨੋਟ : ਕਿਸਾਨੀ ਸੰਘਰਸ਼ ਸਬੰਧੀ ਮੋਦੀ ਸਰਕਾਰ ਦੇ ਜ਼ਿੱਦੀ ਰਵੱਈਏ ਬਾਰੇ ਤੁਹਾਡੀ ਕੀ ਹੈ ਰਾਏ