ਦਿੱਲੀ ਸੰਘਰਸ਼ ਤੋਂ ਪਰਤੇ ਨੌਜਵਾਨ ਕਿਸਾਨ ਦੀ ਮੌਤ

Tuesday, Feb 09, 2021 - 03:45 PM (IST)

ਦਿੱਲੀ ਸੰਘਰਸ਼ ਤੋਂ ਪਰਤੇ ਨੌਜਵਾਨ ਕਿਸਾਨ ਦੀ ਮੌਤ

ਬਟਾਲਾ (ਸਾਹਿਲ) : ਦਿੱਲੀ ਸੰਘਰਸ਼ ਤੋਂ ਵਾਪਸ ਪਰਤੇ ਪਿੰਡ ਕੰਡੀਲਾ ਦੇ 24 ਸਾਲਾ ਨੌਜਵਾਨ ਕਿਸਾਨ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਕਿਸਾਨ ਦੇ ਪਿਤਾ ਲਖਵਿੰਦਰ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਹਰਭਿੰਦਰ ਸਿੰਘ 26 ਨਵੰਬਰ ਨੂੰ ਦਿੱਲੀ ਸੰਘਰਸ਼ 'ਚ ਸ਼ਾਮਲ ਹੋਣ ਲਈ ਗਿਆ ਸੀ ਅਤੇ ਸੰਘਰਸ਼ 'ਚ ਹਿੱਸਾ ਪਾ ਕੇ ਉਹ 6 ਫਰਵਰੀ ਨੂੰ ਵਾਪਸ ਘਰ ਪਰਤ ਆਇਆ।

ਵਾਪਸ ਆਉਣ ਤੋਂ ਬਾਅਦ ਉਹ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿਣ ਲੱਗ ਗਿਆ ਸੀ ਕਿ ਕੇਂਦਰ ਸਰਕਾਰ ਕਾਨੂੰਨ ਤਾਂ ਰੱਦ ਨਹੀਂ ਕਰ ਰਹੀ, ਕਿਤੇ ਉਸ ਦੀ ਜ਼ਮੀਨ ਉਸ ਕੋਲੋਂ ਖੁੱਸ ਨਾ ਜਾਵੇ। ਇਸੇ ਪਰੇਸ਼ਾਨੀ ’ਚ ਬੀਤੇ ਦਿਨ ਉਸ ਦੀ ਹਾਲਤ ਜਿਆਦਾ ਖ਼ਰਾਬ ਹੋ ਗਈ। ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਗਏ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੀ ਮਾਲੀ ਮਦਦ ਕੀਤੀ ਜਾਵੇ।


author

Babita

Content Editor

Related News