ਸਿੰਘੂ ਬਾਰਡਰ ਤੋਂ ਫਿਰ ਆਈ ਬੁਰੀ ਖ਼ਬਰ, ਨੌਜਵਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Friday, Feb 26, 2021 - 02:29 PM (IST)
ਨਾਭਾ/ਭਾਦਸੋਂ (ਅਵਤਾਰ, ਰਾਹੁਲ) : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿੰਘੂ ਬਾਰਡਰ ਤੋਂ ਇਕ ਵਾਰ ਫਿਰ ਬੁਰੀ ਖ਼ਬਰ ਆਈ ਹੈ। ਸਿੰਘੂ ਬਾਰਡਰ 'ਤੇ ਧਰਨੇ 'ਚ ਸ਼ਾਮਲ ਨੌਜਵਾਨ ਕਿਸਾਨ ਨਵਜੋਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਿਸਾਨ ਨਾਭਾ ਬਲਾਕ ਦੇ ਪਿੰਡ ਖੇਡੀ ਜੱਟਾਂ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 19 ਸਾਲਾਂ ਦੀ ਸੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੀ ਘਰੇਲੂ ਸੁਆਣੀ ਦੀ ਅਚਾਨਕ ਪਲਟੀ ਕਿਸਮਤ, 100 ਰੁਪਏ ਦੀ ਲਾਟਰੀ ਨਾਲ ਬਣੀ ਕਰੋੜਪਤੀ
ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨਵਜੋਤ ਸਿੰਘ ਆਪਣੇ ਪਿੰਡ ਦੇ ਕਿਸਾਨਾਂ ਨਾਲ ਸਿੰਘੂ ਬਾਰਡਰ 'ਤੇ ਚੱਲ ਰਹੇ ਅੰਦੋਲਨ 'ਚ ਸ਼ਾਮਲ ਹੋਣ ਲਈ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਨੇ ਮਾਪਿਆਂ ਦਾ ਲੱਕ ਤੋੜ ਦਿੱਤਾ ਹੈ ਅਤੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਇਹ ਵੀ ਪੜ੍ਹੋ : 'ਬੁਲੇਟ ਮੋਟਰਸਾਈਕਲ' ਰੱਖਣ ਵਾਲਿਆਂ ਲਈ ਜ਼ਰੂਰੀ ਖ਼ਬਰ, ਇਸ ਜ਼ੁਰਮ 'ਤੇ ਹੋ ਸਕਦੀ ਹੈ 6 ਸਾਲ ਦੀ ਕੈਦ
ਮ੍ਰਿਤਕ ਨੌਜਵਾਨ ਕਿਸਾਨ ਦੇ ਪਿੰਡ 'ਚ ਮਾਤਮ ਵਾਲਾ ਮਾਹੌਲ ਛਾਇਆ ਹੋਇਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਬਾਰਡਰਾਂ 'ਤੇ ਅੰਦੋਲਨ ਦੌਰਾਨ ਕਈ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਪਰ ਮੋਦੀ ਸਰਕਾਰ ਖੇਤੀ ਬਿੱਲ ਰੱਦ ਨਾ ਕਰਨ ਦੀ ਜ਼ਿੱਦ 'ਤੇ ਅੜੀ ਹੋਈ ਹੈ।
ਉੱਥੇ ਹੀ ਅੰਦੋਲਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਹ ਕਾਲੇ ਕਾਨੂੰਨ ਰੱਦ ਨਹੀਂ ਕਰਵਾ ਲੈਂਦੇ, ਉਦੋਂ ਤੱਕ ਭਾਵੇਂ ਕੁੱਝ ਵੀ ਹੋ ਜਾਵੇ, ਉਹ ਮੁੜ ਆਪਣੇ ਘਰਾਂ ਨੂੰ ਨਹੀਂ ਪਰਤਣਗੇ।
ਨੋਟ : ਕਿਸਾਨਾਂ ਦੀਆਂ ਜਾਨਾਂ ਦੀ ਪਰਵਾਹ ਨਾ ਕਰਨ ਵਾਲੀ ਜ਼ਿੱਦ 'ਤੇ ਅੜੀ ਮੋਦੀ ਸਰਕਾਰ ਬਾਰੇ ਦਿਓ ਆਪਣੀ ਰਾਏ