ਦਿੱਲੀ ਮੋਰਚੇ ’ਚ ਸ਼ਾਮਲ ਸਮਰਾਲਾ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ
Wednesday, Mar 10, 2021 - 01:27 PM (IST)
ਸਮਰਾਲਾ (ਗਰਗ, ਬੰਗੜ) : ਖ਼ੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ’ਚ ਸ਼ਾਮਲ ਸਮਰਾਲਾ ਨੇੜਲੇ ਪਿੰਡ ਹਰਿਓ ਕਲਾਂ ਦੇ ਇੱਕ ਹੋਰ 70 ਸਾਲਾ ਕਿਸਾਨ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮੌਤ ਹੋ ਗਈ ਹੈ। ਦਿੱਲੀ ਦੇ ਸਿੰਘੂ ਬਾਰਡਰ ਵਿਖੇ ਪਹਿਲੇ ਦਿਨ ਤੋਂ ਹੀ ਸੰਘਰਸ਼ ’ਚ ਸ਼ਾਮਲ ਰਿਹਾ ਕਿਸਾਨ ਬਲਵੀਰ ਸਿੰਘ ਹਾਲਤ ਵਿਗੜਣ ਕਰਕੇ ਘਰ ਪਰਤ ਆਇਆ ਅਤੇ ਉਸ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਕਿ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਰਗਰਮ ਮੈਂਬਰ ਰਹੇ ਇਸ ਕਿਸਾਨ ਦੀ ਮੌਤ ਨਾਲ ਇਲਾਕੇ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ। ਇਸ ਤੋਂ ਪਹਿਲਾ ਵੀ ਦਿੱਲੀ ਸੰਘਰਸ਼ ਵਿੱਚ ਸ਼ਾਮਲ ਸਮਰਾਲਾ ਇਲਾਕੇ ਦੇ ਕਈ ਹੋਰ ਕਿਸਾਨਾਂ ਦੀ ਹਾਲਤ ਖ਼ਰਾਬ ਹੋਣ ’ਤੇ ਮੌਤ ਹੋ ਚੁੱਕੀ ਹੈ, ਜਿਸ ਕਰਕੇ ਲੋਕਾਂ ਦੇ ਮਨਾਂ ਅੰਦਰ ਮੋਦੀ ਸਰਕਾਰ ਖ਼ਿਲਾਫ਼ ਗੁੱਸਾ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਮ੍ਰਿਤਕ ਬਲਵੀਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਤੇ ਮਾਲੀ ਮਦਦ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਦੀ ਹੋਈ ਮੌਤ
ਦੱਸਣਯੋਗ ਹੈ ਕਿ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ਤੋਂ ਇਕ ਹੋਰ ਬੁਰੀ ਖ਼ਬਰ ਮਿਲੀ ਹੈ। ਸਿੰਘੂ ਬਾਰਡਰ ਉਤੇ ਡਟੇ ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਬਲਦੇਵ ਸਿੰਘ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵਿਰੁੱਧ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਿੰਘੂ ਬਾਰਡਰ ਦਿੱਲੀ ਵਿਚ ਚੱਲ ਰਹੇ ਕਿਸਾਨ-ਮਜ਼ਦੂਰ ਅੰਦੋਲਨ ਇਕ ਇਕ ਹਫ਼ਤੇ ਤੋਂ ਗਏ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ 55 ਸਾਲਾ ਮਜਦੂਰ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ‘ਆਸ਼ੀਰਵਾਦ’ ਦੀ ਰਾਸ਼ੀ ਵਧਾ ਕੇ 51 ਹਜ਼ਾਰ ਕਰਨਾ, ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ’