ਕਰੰਟ ਲੱਗਣ ਨਾਲ 60 ਸਾਲਾ ਕਿਸਾਨ ਦੀ ਮੌਤ
Thursday, Jun 20, 2024 - 04:28 PM (IST)

ਫਾਜ਼ਿਲਕਾ (ਨਾਗਪਾਲ) : ਉਪ ਮੰਡਲ ਦੇ ਪਿੰਡ ਮੁਹਾਰ ਖੀਵਾ ਮਨਸਾ ’ਚ ਇਕ 60 ਸਾਲਾ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਖੇਤਾਂ ’ਚ ਕੰਮ ਕਰਨ ਲਈ ਗਿਆ ਸੀ। ਇੱਥੇ ਖੇਤਾਂ ’ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਫਾਜ਼ਿਲਕਾ ’ਚ ਪੋਸਟ ਮਾਰਟਮ ਲਈ ਲਿਆਂਦਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ।