ਅਫ਼ਸੋਸਜਨਕ ਖ਼ਬਰ:ਸੰਘਰਸ਼ ਦੌਰਾਨ ਪਿੰਡ ਬੁਗਰਾ ਦੇ ਕਿਸਾਨ ਦੀ ਬੀਮਾਰ ਹੋਣ ਕਾਰਨ ਮੌਤ

Wednesday, Jan 20, 2021 - 06:06 PM (IST)

ਅਫ਼ਸੋਸਜਨਕ ਖ਼ਬਰ:ਸੰਘਰਸ਼ ਦੌਰਾਨ ਪਿੰਡ ਬੁਗਰਾ ਦੇ ਕਿਸਾਨ ਦੀ ਬੀਮਾਰ ਹੋਣ ਕਾਰਨ ਮੌਤ

ਧੂਰੀ (ਅਸ਼ਵਨੀ): ਧੂਰੀ ਦੇ ਨੇੜਲੇ ਪਿੰਡ ਬੁਗਰਾ ਦੇ ਰਹਿਣ ਵਾਲੇ ਇਕ ਕਿਸਾਨ ਦੀ ਟਿਕਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮਿ੍ਰਤਕ ਬਲਦੇਵ ਸਿੰਘ ਪੁੱਤਰ ਹਮੀਰ ਸਿੰਘ ਜੋ ਕਿ ਟਿਕਰੀ ਬਾਰਡਰ ’ਤੇ ਕਿਸਾਨੀ ਸੰਘਰਸ਼ ’ਚ ਯੋਗਦਾਨ ਪਾਉਣ ਲਈ ਗਿਆ ਹੋਇਆ ਸੀ, ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਘਰ ਵਾਪਸ ਲਿਆਂਦਾ ਜਾ ਰਿਹਾ ਸੀ ਅਤੇ ਪਟਿਆਲਾ ਵਿਖੇ ਜੇਰੇ ਇਲਾਜ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  ਦੁਬਈ ’ਚ ਰੋਜ਼ੀ-ਰੋਟੀ ਕਮਾਉਣ ਗਏ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਕਰੇਨ ’ਤੋਂ ਡਿੱਗਣ ਨਾਲ ਮੌਤ

ਇਸ ਮੌਕੇ ਇਕਾਈ ਪ੍ਰਧਾਨ ਗੁਰਮੀਤ ਸਿੰਘ, ਬਲਾਕ ਪ੍ਰਧਾਨ ਰਾਮ ਸਿੰਘ, ਸਰਪੰਚ ਬਹਾਦਰ ਸਿੰਘ, ਜਗਜੀਤ ਸਿੰਘ ਲੀਲਾ ਪੰਚ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਪਾਸੋਂ ਮਿ੍ਰਤਕ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਅੰਦੋਲਨ ਤੋਂ ਘਰ ਵਾਪਸ ਪਰਤੇ ਕਿਸਾਨ ਤੀਰਥ ਸਿੰਘ ਨੇ ਤੋੜਿਆ ਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News