ਬੇਮੌਸਮੇ ਮੀਂਹ ਕਾਰਣ ਖ਼ਰਾਬ ਹੋਈ ਫ਼ਸਲ ਬਣੀ ਕਾਲ, ਰੱਬ ਨੂੰ ਪਿਆਰਾ ਹੋਇਆ ਦੋ ਧੀਆਂ ਦਾ ਪਿਓ

Friday, May 26, 2023 - 01:29 PM (IST)

ਬੇਮੌਸਮੇ ਮੀਂਹ ਕਾਰਣ ਖ਼ਰਾਬ ਹੋਈ ਫ਼ਸਲ ਬਣੀ ਕਾਲ, ਰੱਬ ਨੂੰ ਪਿਆਰਾ ਹੋਇਆ ਦੋ ਧੀਆਂ ਦਾ ਪਿਓ

ਅਬੋਹਰ (ਸੁਨੀਲ) : ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਕੇਰਖੇੜਾ ਦੇ ਵਸਨੀਕ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਦੀ ਬੇਮੌਸਮੀ ਮੀਂਹ ਕਾਰਨ ਖ਼ਰਾਬ ਹੋਈ ਫ਼ਸਲ ਕਾਰਣ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਅਹੁਦੇਦਾਰਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਨਥਾਣਾ ਨੇ ਨੌਜਵਾਨ ਦੀਪਇੰਦਰ ਸਿੱਧੂ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਹਾਸਲ ਕੀਤਾ ਵੱਡਾ ਮੁਕਾਮ

ਜਾਣਕਾਰੀ ਦਿੰਦਿਆਂ ਯੂਨੀਅਨ ਦੇ ਕਨਵੀਨਰ ਜਗਜੀਤ ਸਿੰਘ ਸੰਧੂ ਨੇ ਦੱਸਿਆ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਉਨ੍ਹਾਂ ਦੀ ਯੂਨੀਅਨ ਦੇ ਅਹੁਦੇਦਾਰ ਜਗਦੀਸ਼ ਸਿੰਘ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋਇਆ ਸੀ, ਜਿਸ ਕਾਰਨ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀਆਂ ਦੋ ਧੀਆਂ ਹਨ ਜਿਨ੍ਹਾਂ ਦੀ ਉਮਰ ਡੇਢ ਸਾਲ ਅਤੇ ਤਿੰਨ ਸਾਲ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਮੀਂਹ ਨੇ ਕਿਸਾਨ ਲਈ ਤਬਾਹੀ ਮਚਾਈ ਹੈ, ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੇ ਨਾਲ-ਨਾਲ ਕਰਜ਼ਾ ਮੁਆਫ਼ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ 2 ਸਹਾਇਕ ਸਬ-ਇੰਸਪੈਕਟਰ ਗ੍ਰਿਫ਼ਤਾਰ, ਮਾਮਲਾ ਜਾਣ ਰਹਿ ਜਾਓਗੇ ਹੱਕੇ-ਬੱਕੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News