ਸ਼ੰਭੂ ਬਾਰਡਰ ਤੋਂ ਬੁਰੀ ਖ਼ਬਰ : ਇਕ ਹੋਰ ਕਿਸਾਨ ਨੇ ਤੋੜਿਆ ਦਮ

Friday, Jan 31, 2025 - 11:10 AM (IST)

ਸ਼ੰਭੂ ਬਾਰਡਰ ਤੋਂ ਬੁਰੀ ਖ਼ਬਰ : ਇਕ ਹੋਰ ਕਿਸਾਨ ਨੇ ਤੋੜਿਆ ਦਮ

ਪਟਿਆਲਾ : ਸ਼ੰਭੂ ਬਾਰਡਰ ਤੋਂ ਬੁਰੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਪ੍ਰਗਟ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਕੱਕੜ ਤਹਿਸੀਲ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਉਕਤ ਕਿਸਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : PGI ਜਾਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਸਹੂਲਤ ਲਈ ਕੀਤਾ ਗਿਆ ਵਿਸ਼ੇਸ਼ ਉਪਰਾਲਾ

ਪ੍ਰਗਟ ਸਿੰਘ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਾਏ ਮੋਰਚੇ 'ਚ ਪੁੱਜਿਆ ਹੋਇਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਪਣੇ ਪਿੱਛੇ ਇਕ ਬੇਟਾ ਅਤੇ 2 ਵਿਆਹੁਤਾ ਦੀਆਂ ਛੱਡ ਗਿਆ ਹੈ। ਉਸ ਕੋਲ 2 ਏਕੜ ਦੇ ਕਰੀਬ ਜ਼ਮੀਨ ਸਨ। ਕਿਸਾਨ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਸ਼ੰਭੂ ਬਾਰਡਰ 'ਤੇ ਗਮ ਦਾ ਮਾਹੌਲ ਛਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਕ ਕਿਸਾਨ ਵਲੋਂ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਗਈਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ ਟੋਲ ਟੈਕਸ ਦੇ ਪੰਗੇ ਕਾਰਨ ਚੱਲੀਆਂ ਗੋਲੀਆਂ, ਦਹਿਸ਼ਤ 'ਚ ਪੂਰਾ ਪਿੰਡ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਬੀਤੇ ਦਿਨ ਪਰਗਟ ਸਿੰਘ ਮੋਰਚੇ 'ਚ ਆਇਆ ਸੀ ਅਤੇ ਉਸ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਇਸ ਮੌਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਹੋਰ ਕਿੰਨੀਆਂ ਜਾਨਾਂ ਲਵੇਗੀ ਅਤੇ ਕਿੰਨੇ ਕਿਸਾਨ ਸ਼ਹੀਦ ਕਰਵਾਏਗੀ। ਪੰਧੇਰ ਨੇ ਦੱਸਿਆ ਕਿ ਮੋਰਚੇ 'ਚ ਹੁਣ ਤੱਕ 40 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News