ਅਕਾਲੀਆਂ ਨੇ ਕਿਸਾਨ ਮਾਰਿਆ, ਅਸੀਂ ਬਚਾਵਾਂਗੇ : ਕਾਂਗਰਸ (ਵੀਡੀਓ)

Wednesday, May 09, 2018 - 07:08 PM (IST)

ਲੁਧਿਆਣਾ (ਨਰਿੰਦਰ ਮਹਿੰਦਰੂ) : ਚੋਣਾਂ ਸਮੇਂ ਕੀਤੇ ਦਾਅਵਿਆਂ ਨੂੰ ਪੂਰਾ ਕਰਨ ਲਈ ਕਾਂਗਰਸ ਸਰਕਾਰ ਐਕਸ਼ਨ 'ਚ ਨਜ਼ਰ ਆ ਰਹੀ ਹੈ। ਕਾਂਗਰਸ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਬਣਾਈ ਨੀਤੀ ਦੇ ਤਹਿਤ ਕਰੀਬ 13069 ਕਿਸਾਨਾਂ ਨੂੰ 88 ਕਰੋੜ ਰੁਪਏ ਦੇ ਕਰਜ਼ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ ਹਨ। ਨਵੇਂ ਬਣੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਜਿਥੇ ਕਿਸਾਨਾਂ ਨੂੰ ਕਰਜ਼ ਮੁਆਫੀ ਦੇ ਸਰਟੀਫਿਕੇਟ ਵੰਡੇ ਉਥੇ ਹੀ ਪਿਛਲੀ ਅਕਾਲੀ ਦਲ ਸਰਕਾਰ ਦੀ ਰੱਜ ਕੇ ਖਿਚਾਈ ਵੀ ਕੀਤੀ। ਰਵਨੀਤ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ ਲਈ ਕੁਝ ਨਹੀਂ ਸੋਚਿਆ ਜਦਕਿ ਕਾਂਗਰਸ ਕਿਸਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਤੋਂ ਕਿਸਾਨ ਕਾਫੀ ਖੁਸ਼ ਨਜ਼ਰ ਆ ਰਹੇ ਹਨ। 
ਕਿਸਾਨਾਂ ਦੇ ਕਰਜ਼ ਮੁਆਫੀ ਦਾ ਇਹ ਪ੍ਰੋਗਰਾਮ ਲੁਧਿਆਣਾ 'ਚ ਕਰਵਾਇਆ ਗਿਆ। ਸਰਕਾਰ ਵੱਲੋਂ ਕਿਸਾਨਾਂ ਦਾ 10 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਟੀਚਾ ਹੈ, ਜਿਸ 'ਚੋਂ ਇਕ ਹਜ਼ਾਰ ਕਰੋੜ ਦੇ ਕਰਜ਼ ਮੁਆਫ ਕਰ ਦਿੱਤਾ ਗਿਆ ਹੈ।


Related News