ਦਿੱਲੀ ਮੋਰਚੇ ਦਰਮਿਆਨ ਇਕ ਹੋਰ ਬੁਰੀ ਖ਼ਬਰ, ਟਿੱਕਰੀ ਬਾਰਡਰ ਤੋਂ ਵਾਪਸ ਪਰਤਦੇ ਕਿਸਾਨ ਨੂੰ ਪਿਆ ਦਿਲ ਦਾ ਦੌਰਾ

01/04/2021 9:09:04 AM

ਚਾਉਕੇ (ਮਾਰਕੰਡਾ) : ਦਿੱਲੀ ਦੇ ਟਿੱਕਰੀ ਬਾਰਡਰ ਤੋਂ ਪਰਤਦੇ ਹੋਏ ਕਿਸਾਨ ਨੂੰ ਰਾਹ 'ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋਣ ਦੀ ਦੁਖ਼ਦ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਨੇ ਦੱਸਿਆ ਕਿ ਅਮਰ ਸਿੰਘ 45 ਸਾਲ ਪੁੱਤਰ ਜੀਤ ਸਿੰਘ ਵਾਸੀ ਬੁਗਰਾ ਦੀ ਰਾਹ ’ਚ ਆਉਣ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਕੇ ’ਤੇ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਜਲਦ ਸ਼ੁਰੂ ਹੋਣਗੇ 3 ਸਰਕਾਰੀ 'ਮੈਡੀਕਲ ਕਾਲਜ'

ਉਕਤ ਕਿਸਾਨ ਦੇ 2 ਬੱਚੇ ਹਨ। ਇਕ ਪੁੱਤਰ ਤੇ ਇਕ ਧੀ ਹੈ। ਇਸ ਮੌਕੇ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨ ਨੂੰ 10 ਲੱਖ ਰੁਪਏ, ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਮੁਆਫ਼ ਅਤੇ ਘਰ ਦੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਇਹ ਵੀ ਪੜ੍ਹੋ : PSEB ਵੱਲੋਂ ਹੁਣ 2004 ਤੋਂ 2018 ਤੱਕ ਦੇ 'ਵਿਦਿਆਰਥੀਆਂ' ਨੂੰ ਵੀ ਦਿੱਤਾ ਗਿਆ ਵੱਡਾ ਤੋਹਫ਼ਾ

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ 'ਚ ਮੋਰਚੇ ਲਾਈ ਬੈਠੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਉਹ ਵਾਪਸ ਨਹੀਂ ਪਰਤਣਗੇ।
ਨੋਟ : ਦਿੱਲੀ ਮੋਰਚੇ ਦੌਰਾਨ ਕਿਸਾਨਾਂ ਦੀਆਂ ਹੋ ਰਹੀਆਂ ਮੌਤਾਂ ਬਾਰੇ ਦਿਓ ਆਪਣੀ ਰਾਏ

Babita

This news is Content Editor Babita