ਸਬਜ਼ੀ ਨੂੰ ਪਾਣੀ ਲਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
Saturday, Jun 08, 2024 - 03:01 PM (IST)
ਫਾਜ਼ਿਲਕਾ : ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ 'ਚ ਸਬਜ਼ੀ ਨੂੰ ਪਾਣੀ ਲਾਉਣ ਗਏ ਕਿਸਾਨ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਗੁਰਮੁਖ ਸਿੰਘ (28) ਦੇ ਤਾਇਆ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਗੁਰਮੁਖ ਸਿੰਘ ਪਿੰਡ ਗਹਿਲੇਵਾਲਾ 'ਚ ਖੇਤਾਂ 'ਚ ਬੀਜੀ ਸਬਜ਼ੀ ਨੂੰ ਪਾਣੀ ਲਾਉਣ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਜਲਦ ਮਿਲਣ ਜਾ ਰਹੀ ਵੱਡੀ ਰਾਹਤ, ਖ਼ੁਸ਼ ਕਰ ਦੇਵੇਗੀ ਇਹ ਖ਼ਬਰ
ਤੇਜ਼ ਤੂਫ਼ਾਨ ਕਾਰਨ ਖੇਤ 'ਚ ਟਰਾਂਸਫਾਰਮ ਦਾ ਸਵਿੱਚ ਬੰਦ ਕੀਤਾ ਹੋਇਆ ਸੀ। ਇਸ ਨੂੰ ਆਨ ਕਰਦਿਆਂ ਹੀ ਗੁਰਮੁਖ ਸਿੰਘ ਹਾਈ ਵੋਲਟੇਜ ਕਰੰਟ ਦੀ ਲਪੇਟ 'ਚ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ।
ਫਿਲਹਾਲ ਪਰਿਵਾਰਕ ਮੈਂਬਰਾਂ ਵਲੋਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਆਰਥਿਕ ਮਦਦ ਦੀ ਗੁਹਾਰ ਲਾਈ ਗਈ ਹੈ। ਦੱਸਣਯੋਗ ਹੈ ਕਿ ਮ੍ਰਿਤਕ ਕਿਸਾਨ ਗੁਰਮੁਖ ਸਿੰਘ ਕੋਲ ਕਰੀਬ 1.5 ਏਕੜ ਜ਼ਮੀਨ ਹੈ, ਜਿੱਥੇ ਉਹ ਖੇਤੀਬਾੜੀ ਦਾ ਕੰਮ ਕਰਦਾ ਸੀ। ਅਚਾਨਕ ਵਾਪਰੇ ਇਸ ਹਾਦਸੇ ਦੌਰਾਨ ਉਸ ਦੀ ਮੌਤ ਹੋਣ ਕਾਰਨ ਪਰਿਵਾਰ ਸਮੇਤ ਪੂਰੇ ਪਿੰਡ 'ਚ ਸੋਗ ਦੀ ਲਹਿਰ ਛਾ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8