ਝੋਨੇ ਨੂੰ ਪਾਣੀ ਲਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ

Sunday, Jul 21, 2024 - 04:48 PM (IST)

ਝੋਨੇ ਨੂੰ ਪਾਣੀ ਲਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ

ਤਪਾ ਮੰਡੀ (ਸ਼ਾਮ, ਗਰਗ) : ਪਿੰਡ ਢਿੱਲਵਾਂ ਵਿਖੇ ਝੋਨੇ ਨੂੰ ਪਾਣੀ ਲਾਉਣ ਗਏ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਸਹਾਇਕ ਥਾਣੇਦਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਬਲਕਾਰ ਸਿੰਘ ਦੇ ਭਰਾ ਗੁਰਪਾਲ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਲਸ਼ਕਰੀ ਪੱਤੀ ਢਿੱਲਵਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਸਾਡੀ ਸਾਢੇ ਚਾਰ ਏਕੜ ਜ਼ਮੀਨ ਘਰ ਦੇ ਨੇੜੇ ਹੀ ਹੈ।

ਅੱਜ ਸਵੇਰੇ ਜਦ ਮੇਰਾ ਭਰਾ ਬਲਕਾਰ ਸਿੰਘ ਖੇਤ ‘ਚ ਝੋਨੇ ਨੂੰ ਪਾਣੀ ਲਾਉਣ ਲਈ ਮੋਟਰ ਦਾ ਬਟਨ ਦੱਬਣ ਲੱਗਾ ਤਾਂ ਜ਼ਬਰਦਸਤ ਕਰੰਟ ਨੇ ਉਸ ਨੂੰ ਹੇਠਾਂ ਸੁੱਟ ਦਿੱਤਾ। ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਣ 'ਤੇ ਤੁਰੰਤ ਸਿਵਲ ਹਸਪਤਾਲ ਬਰਨਾਲਾ ਇਲਾਜ ਲਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬਲਕਾਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਨੇ ਮ੍ਰਿਤਕ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਅਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ।


author

Babita

Content Editor

Related News