ਖੇਤਾਂ 'ਚ ਕੰਮ ਕਰਨ ਦੌਰਾਨ 5 ਧੀਆਂ ਦੇ ਪਿਓ ਨਾਲ ਵਾਪਰੀ ਅਣਹੋਣੀ, ਇੰਝ ਆਵੇਗੀ ਮੌਤ ਕਦੇ ਸੋਚਿਆ ਵੀ ਨਾ ਸੀ
Monday, Aug 07, 2023 - 05:13 PM (IST)

ਨੰਗਲ (ਚੋਵੇਸ਼ ਲਟਾਵਾ)- ਨੰਗਲ ਵਿਖੇ ਖੇਤਾਂ ਵਿਚ ਮੋਟਰ ਬੰਦ ਕਰਨ ਗਏ ਕਿਸਾਨ ਦੀ ਕਰੰਟ ਲੱਗਣ ਕਰਕੇ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਨੰਗਲ ਨੇੜਲੇ ਪਿੰਡ ਕਲੀਤਰਾ ਵਿਖੇ ਵਾਪਰਿਆ। ਮ੍ਰਿਤਕ ਕਿਸਾਨ ਦੀ ਪਛਾਣ ਅੱਛਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਆਪਣੇ ਖੇਤ ਵਿੱਚ ਝੋਨੇ ਦੀ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ ਅਤੇ ਜਿਵੇਂ ਹੀ ਉਹ ਪਾਣੀ ਲਾਉਣ ਤੋਂ ਬਾਅਦ ਮੋਟਰ ਬੰਦ ਕਰਨ ਲੱਗਾ ਤਾਂ ਉਸ ਨੂੰ ਕਰੰਟ ਲੱਗ ਗਿਆ। ਮੌਕੇ ਉਤੇ ਉਸ ਨੂੰ ਸਿਵਲ ਹਸਪਤਾਲ ਨੰਗਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਲ੍ਹੇ ਦੀ ਇਸ ਫੈਕਟਰੀ 'ਚ ਚੱਲ ਰਿਹਾ ਸੀ ਗਊਆਂ ਨੂੰ ਵੱਢਣ ਦਾ ਕੰਮ, 13 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਫ਼ਸਲ ਬੀਜਦਾ ਸੀ ਅਤੇ ਉਸ ਦੀਆਂ ਪੰਜ ਧੀਆਂ ਅਤੇ ਇਕ ਪੁੱਤਰ ਵੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਕੁਲਵਿੰਦਰ ਸਿੰਘ ਨੇ ਕਿਸਾਨ ਅੱਛਰ ਸਿੰਘ ਦੀ ਕਰੰਟ ਲੱਗਣ ਨਾਲ ਹੋਈ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਜਲੰਧਰ: ਗੁਰੂ ਨਾਨਕ ਮਿਸ਼ਨ ਚੌਂਕ 'ਚ ਭਿੜੇ ਭਿਖਾਰੀ, ਦਿਵਿਆਂਗ ਭਿਖਾਰੀ ਨੂੰ ਵੇਖ ਲੋਕਾਂ ਦੇ ਉੱਡੇ ਹੋਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ