ਮਿਹਨਤੀ ਕਿਸਾਨ ਨਾਲ ਵਾਪਰਿਆ ਦਰਦਨਾਕ ਭਾਣਾ, ਆਪਣੇ ਹੀ ਟਰੈਕਟਰ ਹੇਠਾਂ ਆਉਣ ਕਾਰਨ ਹੋ ਗਈ ਮੌ.ਤ

Sunday, Nov 03, 2024 - 03:40 PM (IST)

ਮਿਹਨਤੀ ਕਿਸਾਨ ਨਾਲ ਵਾਪਰਿਆ ਦਰਦਨਾਕ ਭਾਣਾ, ਆਪਣੇ ਹੀ ਟਰੈਕਟਰ ਹੇਠਾਂ ਆਉਣ ਕਾਰਨ ਹੋ ਗਈ ਮੌ.ਤ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਬਲਾਂ 'ਚ ਆਪਣੇ ਹੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ-  ਹਰੀਕੇ ਪੱਤਣ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਮੁੰਡੇ ਨਾਲ ਦਰਿੰਦਗੀ, ਮਾਮਲਾ ਕਰੇਗਾ ਹੈਰਾਨ

ਜਾਣਕਾਰੀ ਦਿੰਦੇ ਹੋਏ ਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਮੁੰਡਾ ਜਗਜੀਤ ਸਿੰਘ ਬਹੁਤ ਹੀ ਮਿਹਨਤੀ ਸੀ ਅਤੇ ਸ਼ਨੀਵਾਰ ਰਾਤ ਕਰੀਬ 8 ਵਜੇ ਉਹ ਟਰੈਕਟਰ-ਟਰਾਲੀ 'ਚ ਫਸਲ ਲੈ ਕੇ ਆ ਰਿਹਾ ਸੀ ਜਦੋਂ ਉਹ ਸੜਕ 'ਤੇ ਮੋੜ ਕੱਟਣ ਲੱਗਾ ਤਾਂ ਅਚਾਨਕ ਟਰੈਕਟਰ ਪਲਟ ਗਿਆ, ਜਿਸ ਕਾਰਨ ਜਗਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News