Breaking News: ਪੰਜਾਬ ''ਚ ਭਾਜਪਾ ਉਮੀਦਵਾਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ (ਵੀਡੀਓ)
Saturday, May 04, 2024 - 06:57 PM (IST)

ਪਟਿਆਲਾ (ਕੰਵਲਜੀਤ): ਲੋਕ ਸਭਾ ਚੋਣਾਂ ਵਿਚਾਲੇ ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨਾਂ ਵਿਚੋਂ ਇਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਸ ਅਤੇ ਭਾਜਪਾ ਸਮਰਥਕਾਂ ਵੱਲੋਂ ਧੱਕਾ ਮੁੱਕੀ ਹੋਣ ਕਾਰਨ ਕਿਸਾਨ ਦੀ ਮੌਤ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਚੋਣ ਪ੍ਰਚਾਰ ਲਈ ਪੰਜਾਬ ਆਉਣਗੇ ਮੋਦੀ, ਯੋਗੀ ਤੇ ਸ਼ਾਹ; ਇਨ੍ਹਾਂ ਸੀਟਾਂ 'ਤੇ ਰਹੇਗੀ ਵਿਸ਼ੇਸ਼ ਨਜ਼ਰ
ਜਾਣਕਾਰੀ ਮੁਤਾਬਕ ਅੱਜ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਚੋਣ ਪ੍ਰਚਾਰ ਲਈ ਰਾਜਪੁਰਾ ਦੇ ਪਿੰਡ ਸਹਿਰਾ ਸਹਿਰੀ ਪਹੁੰਚੇ ਸੀ। ਇਸ ਦੌਰਾਨ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਮੌਕੇ 'ਤੇ ਪਹੁੰਚੇ ਹੋਏ ਸਨ। ਇਸ ਦੌਰਾਨ ਹੋਈ ਧੱਕਾ-ਮੁੱਕੀ ਵਿਚ ਇਕ ਕਿਸਾਨ ਹੇਠਾਂ ਡਿੱਗ ਗਿਆ ਜਿਸ ਨੂੰ ਸਾਥੀ ਕਿਸਾਨਾਂ ਵੱਲੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਮ੍ਰਿਤਕ ਕਿਸਾਨ ਦੀ ਪਛਾਣ ਪਿੰਡ ਆਕੜੀ ਦੇ ਰਹਿਣ ਵਾਲੇ ਸੁਰਿੰਦਰਪਾਲ (45) ਵਜੋਂ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8