ਅਚਾਨਕ ਗੋਲੀ ਚੱਲਣ ਨਾਲ ਕਿਸਾਨ ਦੀ ਮੌਤ, ਬੈੱਡਰੂਮ ''ਚੋਂ ਖ਼ੂਨ ਨਾਲ ਲੱਥਪੱਥ ਮਿਲੀ ਲਾਸ਼

Thursday, Dec 25, 2025 - 06:49 AM (IST)

ਅਚਾਨਕ ਗੋਲੀ ਚੱਲਣ ਨਾਲ ਕਿਸਾਨ ਦੀ ਮੌਤ, ਬੈੱਡਰੂਮ ''ਚੋਂ ਖ਼ੂਨ ਨਾਲ ਲੱਥਪੱਥ ਮਿਲੀ ਲਾਸ਼

ਸੁਲਤਾਨਪੁਰ ਲੋਧੀ (ਧੀਰ) : ਪਿੰਡ ਚੱਕ ਪੱਤੀ ਬਾਲੂ ਬਹਾਦੁਰ ਵਿਚ ਦੇਰ ਰਾਤ ਲਾਇਸੰਸੀ 12 ਬੋਰ ਦੀ ਰਾਈਫਲ ਵਿਚੋਂ ਅਚਾਨਕ ਗੋਲੀ ਚੱਲਣ ਨਾਲ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਕਾਰ ਸਿੰਘ ਪੁੱਤਰ ਚੈਨ ਸਿੰਘ (60) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਘਟਨਾ ਵੇਲੇ ਮ੍ਰਿਤਕ ਆਪਣੇ ਘਰ ਵਿਚ ਆਪਣੀ ਪਤਨੀ ਸ਼ਿੰਦਰਪਾਲ ਕੌਰ ਨਾਲ ਇਕੱਲਾ ਮੌਜੂਦ ਸੀ। ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਪਤਨੀ ਨੇ ਹੋਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਬਲਕਾਰ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਉਸ ਦੇ ਬੈੱਡਰੂਮ ਵਿਚੋਂ ਮਿਲੀ।

PunjabKesari

ਇਹ ਵੀ ਪੜ੍ਹੋ : ਸਹੁਰੇ ਨੇ ਆਪਣੇ ਭਰਾ ਨਾਲ ਮਿਲ ਕੇ ਨੂੰਹ ’ਤੇ ਸੁੱਟਿਆ ਜ਼ਹਿਰੀਲਾ ਪਦਾਰਥ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਵਿਆਹੀ ਹੋਈ ਹੈ, ਜਦਕਿ ਦੋਵੇਂ ਲੜਕੇ ਵਿਦੇਸ਼ ਰਹਿੰਦੇ ਹਨ। ਪਰਿਵਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ਉੱਤੇ ਕੋਈ ਸ਼ੱਕ ਨਹੀਂ ਹੈ ਅਤੇ ਇਹ ਮੌਤ ਲਾਇਸੰਸੀ ਰਾਈਫਲ ਵਿਚੋਂ ਅਚਾਨਕ ਗੋਲੀ ਚੱਲਣ ਕਾਰਨ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਕਬੀਰਪੁਰ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਸ ਵੱਲੋਂ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।


author

Sandeep Kumar

Content Editor

Related News