ਪੰਜਾਬ: ਖੇਤਾਂ ਵੱਲ ਗਏ ਕਿਸਾਨ ਨਾਲ ਵਾਪਰੀ ਅਣਹੋਣੀ! ਤੜਫ਼-ਤੜਫ਼ ਕੇ ਨਿਕਲੀ ਜਾਨ
Friday, Sep 25, 2026 - 06:14 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਦੇ ਪਿੰਡ ਕਾਲੂਵਾਲ ਕੋਟਲਾ ਵਿਚ ਅੱਜ ਸਵੇਰੇ ਟੁੱਟ ਕੇ ਡਿੱਗੀ ਬਿਜਲੀ ਦੀ ਤਾਰ ਦੇ ਕਰੰਟ ਕਾਰਨ ਨੌਵਜਾਨ ਕਿਸਾਨ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਕਿਸਾਨ ਦੀ ਪਛਾਣ ਬਿਕਰਮਜੀਤ ਸਿੰਘ ਪੁੱਤਰ ਸਾਬਕਾ ਸਰਪੰਚ ਹਰਜਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਪਿੰਡ ਦੇ ਮੌਜੂਦਾ ਸਰਪੰਚ ਲਵਪ੍ਰੀਤ ਸਿੰਘ ਥਿਆੜਾ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਪੁੱਤਰ ਬਿਕਰਮਜੀਤ ਸਿੰਘ ਸਵੇਰੇ ਸਾਢੇ 7 ਵਜੇ ਦੇ ਕਰੀਬ ਆਪਣੇ ਝੋਨੇ ਦੇ ਖੇਤ ਵੱਲ ਫੇਰਾ ਮਾਰਨ ਗਿਆ ਸੀ। ਇਸ ਦੌਰਾਨ ਝੋਨੇ ਦੀ ਫ਼ਸਲ ਵਿਚ ਟੁੱਟ ਕੇ ਡਿੱਗੀ ਹੋਈ ਬਿਜਲੀ ਦੀ ਤਾਰ ਵਿਚ ਉਸ ਦਾ ਪੈਰ ਫੱਸ ਗਿਆ ਅਤੇ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ। ਬਿਕਰਮਜੀਤ ਦੋ ਬੱਚਿਆਂ ਦਾ ਪਿਓ ਸੀ।
ਇਹ ਵੀ ਪੜ੍ਹੋ- ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
