ਰੇਲ ਰੋਕੋ ਅੰਦੋਲਨ ਦੌਰਾਨ ਪਿੰਡ ਗੜੱਦੀ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Saturday, Oct 17, 2020 - 09:26 PM (IST)

ਰੇਲ ਰੋਕੋ ਅੰਦੋਲਨ ਦੌਰਾਨ ਪਿੰਡ ਗੜੱਦੀ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮਾਨਸਾ, (ਸੰਦੀਪ ਮਿੱਤਲ)- ਅੱਜ ਰੇਲ ਰੋਕੋ ਅੰਦੋਲਨ ਦੌਰਾਨ ਰੇਲਵੇ ਸਟੇਸ਼ਨ ਮਾਨਸਾ 'ਤੇ ਸ਼ਾਮ 4 ਵਜੇ ਦੇ ਕਰੀਬ ਪਿੰਡ ਗੜੱਦੀ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਿਸਾਨ ਆਗੂ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਇਸ ਪਿੰਡ ਦਾ ਕਿਸਾਨ ਜਗਰਾਜ ਸਿੰਘ ਸਪੁੱਤਰ ਮਹਿੰਦਰ ਸਿੰਘ ਕਿਸਾਨ ਮੋਰਚੇ 'ਚ ਸ਼ਾਮਲ ਹੋਣ ਲਈ ਆਇਆ ਸੀ। ਸ਼ਾਮ 4 ਵਜੇ ਦੇ ਕਰੀਬ ਉਸ ਦੀ ਸਹਿਤ ਖਰਾਬ ਹੋਣ 'ਤੇ ਇਲਾਜ ਲਈ ਲਿਜਾਇਆ ਗਿਆ ਪਰ ਡਾਕਟਰੀ ਜਾਂਚ 'ਚ ਉਹ ਮ੍ਰਿਤਕ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ 3 ਏਕੜ ਜ਼ਮੀਨ ਦਾ ਮਾਲਕ ਸੀ। ਉਸ ਦੇ ਸਿਰ 12 ਲੱਖ ਰੂਪਏ ਦੇ ਕਰੀਬ ਕਰਜ਼ਾ ਸੀ। ਹਾਲੇ ਮ੍ਰਿਤਕ ਕਿਸਾਨ ਦੀ ਦੇਹ ਨੂੰ ਸਿਵਲ ਹਸਪਤਾਲ , ਮਾਨਸਾ ਦੀ ਮੋਰਚਰੀ 'ਚ ਰੱਖਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਜਗਰਾਜ ਸਿੰਘ ਦੇ ਪਰਿਵਾਰ ਨੂੰ 10 ਲੱਖ ਰੂਪਏ ਮੁਆਵਜਾ, ਸਾਰਾ ਕਰਜਾ ਮੁਆਫੀ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। 


author

Bharat Thapa

Content Editor

Related News