11 ਹਜ਼ਾਰ ਫੁੱਟ ਦੀ ਉਚਾਈ 'ਤੇ ਕਿਸਾਨੀ ਝੰਡਾ ਲਹਿਰਾ ਕੇ ਕਾਲੇ ਕਾਨੂੰਨਾਂ ਖ਼ਿਲਾਫ਼ ਕੀਤਾ ਅਨੋਖਾ ਪ੍ਰਦਰਸ਼ਨ
Friday, Jan 15, 2021 - 01:54 PM (IST)
ਮਾਨਸਾ (ਸੰਦੀਪ ਮਿੱਤਲ): ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਿਹਾ ਸੰਘਰਸ਼ ਇਸ ਵੇਲੇ ਪੂਰੀ ਦੁਨੀਆ ’ਚ ਚਮਕਿਆ ਹੋਇਆ ਹੈ। ਦੇਸ਼ਾਂ-ਵਿਦੇਸ਼ਾਂ ’ਚ ਕਿਸਾਨੀ ਅੰਦੋਲਨ ਦੇ ਹੱਕ ’ਚ ਆਵਾਜਾਂ ਸਾਂਝੀਆਂ ਹੋ ਕੇ ਲੋਕ ਲਹਿਰ ਬਣ ਰਹੀਆਂ ਹਨ। ਪੰਜਾਬ ਦੀ ਨੌਜਵਾਨੀ ਦਾ ਗਰਮ ਲਹੂ ਸਮੇਂ ਦੇ ਹਾਕਮਾਂ ਨੂੰ ਸੋਚਣ ਲਈ ਮਜ਼ਬੂਰ ਕਰ ਰਿਹਾ ਹੈ ।
ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ
ਮਾਨਸਾ ਜ਼ਿਲੇ ਦੇ ਨੌਜਵਾਨ ਲਵਪ੍ਰੀਤ ਸਿੰਘ ਸਪੁੱਤਰ ਸ. ਅਵਤਾਰ ਸਿੰਘ (ਕਾਨੂੰਨਗੋ) ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਦਾ ਝੰਡਾ ਡਲਹੌਜ਼ੀ (ਹਿਮਾਚਲ ਪ੍ਰਦੇਸ਼ ਦੀ ਸਭ ਤੋਂ ਬਰਫ਼ੀਲੀ ਚੋਟੀ ਜੋਤ ਪਾਸ ਦੱਰੇ (ਗਿਆਰਾਂ ਹਜ਼ਾਰ ਫੁੱਟ ਉਚਾਈ ’ਤੇ ਲਹਿਰਾ ਕੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਦੀ ਆਵਾਜ਼ ਕਰਦਿਆਂ ਹੋਰ ਹੁਲਾਰਾ ਦਿੱਤਾ ਹੈ। ਇਹ ਨੌਜਵਾਨ ਹੁਣ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਇਤਿਹਾਸ ਵਿਭਾਗ ’ਚ ਆਪਣੀ ਮਾਸਟਰ ਦੀ ਡਿਗਰੀ ਕਰ ਰਿਹਾ ਹੈ, ਇਤਿਹਾਸ ਨਾਲ ਸਬੰਧਤ ਥਾਵਾਂ ’ਤੇ ਪਹਾੜੀ ਇਲਾਕਿਆਂ ਦੀ ਯਾਤਰਾ ਕਰਨਾ ਅਤੇ ਹੋਰਨਾਂ ਗਤੀਵਿਧੀਆਂ ਦੁਆਰਾ ਘੁੰਮਣ ਫਿਰਨ ਦਾ ਸ਼ੌਕ ਰੱਖਦਾ। ਨੌਜਵਾਨ ਨੇ ਜਵਾਹਰ ਨਵੋਦਿਆ ਵਿਦਿਆਲਿਆ (ਭਾਰਤ ਦੇ ਸਭ ਤੋਂ ਉੱਚ ਕੋਟੀ ਦੇ ਵਿਦਿਆਲਿਆ) ਫਫੜੇ ਭਾਈ ਕੇ ਜ਼ਿਲਾ ਮਾਨਸਾ ’ਚ ਆਪਣੀ ਬਾਰਵੀਂ ਜਮਾਤ ਪਾਸ ਕੀਤੀ ਹੈ। ਇਹ ਜਜ਼ਬਾ ਉਸ ’ਚ ਕੁਝ ਉਥੇ ਰਹਿ ਕੇ ’ਤੇ ਕੁਝ ਆਪਣੇ ਸ਼ੌਕ ਵਜੋਂ ਉਪਜਿਆ ਹੈ।
ਇਹ ਵੀ ਪੜ੍ਹੋ: ਦਰਦਨਾਕ ਘਟਨਾ: ਸੜਕ ਪਾਰ ਕਰਦਿਆਂ ਕਾਰ ਨੇ ਮਾਰੀ ਟੱਕਰ, ਕਈ ਫੁੱਟ ਦੂਰ ਜਾ ਡਿੱਗੀ 7 ਸਾਲਾ ਕੁੜੀ, ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?