ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ !
Monday, Jul 13, 2026 - 08:47 PM (IST)
ਬੁਢਲਾਡਾ, (ਬਾਂਸਲ)-ਇਥੋ ਨੇੜਲੇ ਪਿੰਡ ਜਲਵੇੜਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਤਮ ਸਿੰਘ ਦੀਆਂ 2 ਵਾਰ ਫਸਲਾ ਖਰਾਬ ਹੋਣ ਕਾਰਨ ਉਸਦੇ 'ਤੇ ਕਾਫੀ ਕਰਜ਼ਾ ਹੋ ਗਿਆ ਸੀ। ਜਿਸ ਤੋਂ ਤੰਗ ਆ ਕੇ ਉਤਮ ਸਿੰਘ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
