ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਜਾਗੀਰ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Monday, Feb 22, 2021 - 02:04 PM (IST)

ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਜਾਗੀਰ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਗੁਰਦਾਸਪੁਰ (ਗੁਰਪ੍ਰੀਤ) : ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੇ ਇਕ ਜੱਥੇ ਦੀ ਟਰੈਕਟਰ ਟਰਾਲੀ ਦਾ ਬੀਤੇ ਦੋ ਦਿਨੀਂ ਰਸਤੇ 'ਚ ਵਾਪਰੇ ਹਾਦਸੇ ਦੌਰਾਨ ਗੁਰਦਾਸਪੁਰ ਦੇ ਪਿੰਡ ਨਰਪੁਰ ਦੇ ਕਿਸਾਨ ਦੀ ਮੌਤ ਹੋ ਗਈ। ਕਿਸਾਨ ਦਾ ਮ੍ਰਿਤਕ ਸਰੀਰ ਅੱਜ ਪਿੰਡ ਲਿਆਂਦਾ ਗਿਆ, ਜਿਥੇ ਕਿਸਾਨ ਜਾਗੀਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ | ਕਿਸਾਨ ਜਾਗੀਰ ਸਿੰਘ ਦੀ ਮੌਤ ਨੂੰ ਲੈ ਕੇ ਇਲਾਕੇ ਭਰ 'ਚ ਸੋਗ ਦੀ ਲਹਿਰ ਹੈ। ਉਥੇ ਹੀ ਅੰਤਿਮ ਸੰਸਕਾਰ ਮੌਕੇ ਪਿੰਡ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦੇ ਕਿਸਾਨ ਜਾਗੀਰ ਸਿੰਘ ਨੇ ਆਪਣੀ ਜਾਨ ਗੁਆਈ ਹੈ ਅਤੇ ਜਾਗੀਰ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ ਸੰਘਰਸ਼ 'ਚ ਸ਼ਾਮਲ ਸੀ।

ਇਹ ਵੀ ਪੜ੍ਹੋ : ਖੇਤੀ ਕਾਨੂੰਨ ਤੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪਹਿਲਾਂ ਪੁੱਤ ਵੀ ਦੇ ਚੁੱਕਾ ਸੀ ਜਾਨ

ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਕਿਸਾਨ ਜਾਗੀਰ ਸਿੰਘ ਸ਼ਹੀਦ ਹੋਇਆ ਹੈ ਅਤੇ ਇਸ ਦੀ ਸ਼ਹਾਦਤ ਨੂੰ ਯਾਦ ਰੱਖਿਆ ਜਾਵੇਗਾ ਅਤੇ ਇਸ ਨਾਲ ਹੀ ਮ੍ਰਿਤਕ ਕਿਸਾਨ ਦੇ ਬੇਟੇ ਨੇ ਕਿਹਾ ਕਿ ਚਾਹੇ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਚੁਕਾ ਹੈ ਪਰ ਉਨ੍ਹਾਂ ਦੇ ਪਰਿਵਾਰ ਵਲੋਂ ਖੇਤੀ ਕਾਨੂੰਨਾਂ ਵਿਰੋਧ ਲਗਾਤਾਰ ਜੰਗ ਜਾਰੀ ਰਹੇਗੀ। ਉਹ ਕਿਸਾਨ ਅੰਦੋਲਨ ਦਾ ਹਿਸਾ ਉਦੋਂ ਤਕ ਬਣੇ ਰਹਿਣਗੇ ਜਦੋਂ ਤਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ |


author

Gurminder Singh

Content Editor

Related News